ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਦਿਹਾਂਤ

ਅਹਿਮਦਾਬਾਦ, 29 ਅਕਤੂਬਰ (ਸ.ਬ.) ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਕੇਸ਼ੁਭਾਈ ਪਟੇਲ ਦਾ ਅੱਜ ਦਿਹਾਂਤ ਹੋ ਗਿਆ| ਪਟੇਲ 92 ਸਾਲ ਦੇ ਸਨ| ਸਾਹ ਲੈਣ ਵਿੱਚ ਤਕਲੀਫ਼ ਮਗਰੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ|
ਪਟੇਲ ਕੁਝ ਸਮੇਂ ਪਹਿਲਾਂ ਕੋਰੋਨਾ ਪਾਜ਼ਿਟਿਵ ਪਾਏ ਗਏ ਸਨ| ਹਾਲਾਂਕਿ ਉਨ੍ਹਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਸੀ| ਸੂਬੇ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਪਟੇਲ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਦੁੱਖ ਜ਼ਾਹਰ ਕੀਤਾ|  ਜਿਕਰਯੋਗ ਹੈ ਕਿ ਪਟੇਲ ਦੋ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ| ਉਹ 1995 ਤੋਂ 1998 ਵਿੱਚ ਸੂਬੇ ਦੇ ਮੁੱਖ ਮੰਤਰੀ ਬਣੇ ਸਨ ਪਰ 2001 ਵਿਚ ਉਨ੍ਹਾਂ ਨੂੰ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ|

Leave a Reply

Your email address will not be published. Required fields are marked *