ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ, 9 ਅਤੇ 14 ਦਸੰਬਰ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ, 25 ਅਕਤੂਬਰ (ਸ.ਬ.) ਗੁਜਰਾਤ ਵਿਧਾਨ ਸਭਾ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋ ਗਿਆ ਹੈ| 9 ਅਤੇ 14 ਦਸੰਬਰ ਨੂੰ ਗੁਜਰਾਤ ਵਿੱਚ ਵੋਟਿੰਗ ਹੋਵੇਗੀ| ਮੁੱਖ ਚੋਣ ਕਮਿਸ਼ਨਰ ਅਚਲ ਕੁਮਾਰ ਜੋਤੀ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਇਸ ਦਾ ਐਲਾਨ ਕੀਤਾ| 18 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ| ਰਾਜ ਵਿੱਚ 182 ਸੀਟਾਂ ਤੇ 2 ਪੜਾਵਾਂ ਵਿੱਚ ਚੋਣਾਂ ਹੋਣਗੀਆਂ| ਪਹਿਲੇ ਪੜਾਅ ਵਿੱਚ 89 ਸੀਟਾਂ ਤੇ ਜਦੋਂਕਿ ਦੂਜੇ ਪੜਾਅ ਵਿੱਚ 93 ਸੀਟਾਂ ਤੇ ਵੋਟਿੰਗ ਹੋਵੇਗੀ| ਉੱਥੇ ਹੀ ਰਾਜ ਵਿੱਚ ਹੁਣ ਤੋਂ ਹੀ ਚੋਣ ਜ਼ਾਬਤਾ ਲਾਗੂ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *