ਗੁਜਰਾਤ ਵਿੱਚ ਸੜਕ ਹਾਦਸੇ ਦੌਰਾਨ 7 ਵਿਅਕਤੀਆਂ ਦੀ ਮੌਤ


ਗੁਜਰਾਤ, 21 ਨਵੰਬਰ (ਸ.ਬ.)  ਗੁਜਰਾਤ ਦੇ ਸੁਰੇਂਦਰਨਗਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸੇ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ ਹੈ| ਇੱਥੇ ਟਰੱਕ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਕਾਰਨ 7 ਵਿਅਕਤੀਆਂ ਨੇ ਦਮ ਤੋੜ ਦਿੱਤਾ| 
ਸੁਰੇਂਦਰਨਗਰ ਜ਼ਿਲ੍ਹੇ ਦੇ ਡਿਪਟੀ ਸੁਪਰਡੈਂਟ ਪੀ. ਡੋਸ਼ੀ ਨੇ ਕਿਹਾ ਕਿ ਇਹ ਹਾਦਸਾ ਜ਼ਿਲ੍ਹੇ ਦੇ ਪੱਟੀ ਇਲਾਕੇ ਵਿੱਚ ਵਾਪਰਿਆ| ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ ਅਤੇ 7 ਵਿਅਕਤੀਆਂ ਦੀ ਮੌਤ ਹੋ ਗਈ| ਉਨ੍ਹਾਂ ਦੱਸਿਆ ਪੁਲੀਸ ਜਾਂਚ ਵਿੱਚ ਜੁੱਟੀ ਹੋਈ ਹੈ ਅਤੇ ਮ੍ਰਿਤਕਾਂ ਦੀ ਪਹਿਚਾਣ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *