ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਦੀ ਮਾਤਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਐਸ ਏ ਐਸ ਨਗਰ, 23 ਅਗਸਤ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਵਿੱਚ ਹੋਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਜਨਰਲ ਸਕੱਤਰ ਸ੍ਰ. ਪਰਮਜੀਤ ਸਿੰਘ ਗਿਲ ਨੇ ਦੱਸਿਆ ਕਿ ਇਸ ਮੌਕੇ ਇਤਿਹਾਸਿਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਸ੍ਰ. ਅਮਰਜੀਤ ਸਿੰਘ ਜੀ ਦੀ ਮਾਤਾ ਜੀ ਸ੍ਰੀਮਤੀ ਸੁਰਜੀਤ ਕੌਰ (ਜੋ ਕਿ ਕੁੱਝ ਸਮੇਂ ਤੋਂ ਬਿਮਾਰ ਸਨ) ਦੇ ਦੇਹਾਂਤ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਮਾਤਾ ਜੀ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰਖਿਆ ਗਿਆ| ਇਸ ਮੌਕੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ ਕਿ ਉਹ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ| ਇਸ ਮੌਕੇ ਸਰਵਸ਼੍ਰੀ ਮਨਜੀਤ ਸਿੰਘ ਮਾਨ, ਅਮਰਜੀਤ ਸਿੰਘ ਪਾਹਵਾ, ਹਰਪਾਲ ਸਿੰਘ ਸੋਢੀ, ਭੁਪਿੰਦਰ ਸਿੰਘ, ਮਨਜੀਤ ਸਿੰਘ ਭੱਲਾ ਵੀ ਮੌਜੂਦ ਸਨ|

Leave a Reply

Your email address will not be published. Required fields are marked *