ਗੁਰਦੁਆਰਾ ਅੰਬ ਸਾਹਿਬ ਵਿਖੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿਚ ਜਪੁਜੀ ਸਾਹਿਬ ਦੇ ਪਾਠ ਕੀਤੇ

ਐਸ ਏ ਐਸ ਨਗਰ, 22 ਦਸੰਬਰ (ਸ.ਬ.) ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਦੀ ਯਾਦ ਵਿੱਚ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸਵੇਰੇ 11 ਵਜੇ ਤੋਂ 12 ਵਜੇ ਤੱਕ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ| ਇਸ ਉਪਰੰਤ ਅਰਦਾਸ ਕਰਕੇ ਕੀਰਤਨ ਕੀਤਾ ਗਿਆ|
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਕਰਦੀਆਂ ਹਨ ਉਹ ਕੌਮਾਂ ਹਮੇਸ਼ਾ ਜਿਉਂਦੀਆਂ ਰਹਿੰਦੀਆਂ ਹਨ| ਉਹਨਾਂ ਕਿਹਾ ਕਿ ਸਾਨੂੰ ਗੁਰੂ ਜੀ ਚਾਰੇ ਸਾਹਿਬਜਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸਹਾਦਤ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ| ਇਸ ਮੌਕੇ ਅਕਾਲੀ ਦਲ ਜਿਲ੍ਹਾ ਮੁਹਾਲੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਸ਼ਹਿਰੀ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਸੀਨੀਅਰ ਆਗੂ ਸਿਮਰਨਜੀਤ ਸਿੰਘ ਚੰਦੂਮਾਜਰਾ, ਜਥੇਦਾਰ ਸੁਰਿੰਦਰ ਸਿੰਘ ਕਲੇਰ, ਅਮਨਦੀਪ ਸਿੰਘ ਆਬਿਆਨਾ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸੰਧੂ, ਭੁਪਿੰਦਰ ਸਿੰਘ ਮਲਹੋਤਰਾ, ਵੱਡੀ ਗਿਣਤੀ ਅਕਾਲੀ ਦਲ ਦੇ ਵਰਕਰ ਤੇ ਸੰਗਤਾਂ ਹਾਜਰ ਸਨ|

Leave a Reply

Your email address will not be published. Required fields are marked *