ਗੁਰਦੁਆਰਾ ਈਸ਼ਰ ਪ੍ਰਕਾਸ਼ ਬਨੂੜ ਵਿਖੇ ਸਾਲਾਨਾ ਸਮਾਗਮ 29 ਸਤੰਬਰ ਤੋਂ 2 ਅਕਤੂਬਰ ਤਕ

ਬਨੂੜ, 27 ਅਗਸਤ (ਅਭਿਸ਼ੇਕ ਸੂਦ) ਬਨੂੜ ਦੇ ਗੁਰਦੁਆਰਾ ਈਸ਼ਰ ਪ੍ਰਕਾਸ਼ ਵਿਖੇ ਮਹਾਨ ਗੁਰਮਤਿ ਸਮਾਗਮ 29 ਸਤੰਬਰ ਤੋਂ 2 ਅਕਤੂਬਰ ਤਕ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਗੁਰਦੇਵ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ, ਸੰਤ ਬਾਬਾ ਅਤਰ ਸਿੰਘ ਰੇਰੂ ਸਾਹਿਬ, ਸੰਤ ਬਾਬਾ ਅਜੀਤ ਸਿੰਘ ਨਬਮਾਨਪੁਰ ਵਾਲੇ, ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਅਤੇ ਸੰਤ ਬਾਬਾ ਵਰਿਆਮ ਸਿੰਘ ਰਤਵਾੜਾ ਸਾਹਿਬ ਵਾਲਿਆਂ ਦੀ ਮਿੱਠੀ ਯਾਦ ਵਿੱਚ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਨਾਮ ਦੇ ਜਰੀਏ, ਰਾਗੀ ਢਾਡੀ,ਕੱਥਾਂ ਵਾਚਕ ਸੰਗਤਾਂ ਨੂੰ ਗੁਰਮਤਿ ਵਿਚਾਰ ਨਾਲ ਨਿਹਾਲ ਕਰਨਗੇ| 2 ਅਕਤੂਬਰ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ| ਇਸ ਸੰਬੰਧੀ ਪ੍ਰਬੰਧਕਾਂ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ|

Leave a Reply

Your email address will not be published. Required fields are marked *