ਗੁਰਦੁਆਰਾ ਤਾਲਮੇਲ ਕਮੇਟੀ ਦੀ ਸਬ ਕਮੇਟੀ ਬਣਾਈ

ਐਸ. ਏ. ਐਸ. ਨਗਰ, 15 ਜੁਲਾਈ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੀ ਇੱਕ ਮੀਟਿੰਗ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੀ ਇੱਕ ਸਬ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਮੈਂਬਰ ਸ੍ਰ. ਜੋਗਿੰਦਰ ਸਿੰਘ ਸੋਂਧੀ ਪ੍ਰਧਾਨ ਤਾਲਮੇਲ ਕਮੇਟੀ, ਸ. ਬਲਵਿੰਦਰ ਸਿੰਘ ਜਨਰਲ ਸਕੱਤਰ  ਗੁ. ਤਾਲਮੇਲ ਕਮੇਟੀ, ਸ. ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁ. ਸਾਹਿਬ ਫੇਜ਼-4, ਸ. ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁ. ਸਾਹਿਬ ਫੇਜ਼ 3 ਬੀ-1, ਸ. ਕਰਮ ਸਿੰਘ ਭੰਵਰਾ ਜਨਰਲ ਸਕੱਤਰ ਲੋਕ ਕਲਿਆਣ ਕੇਂਦਰ, ਸ. ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਸੁਸਾਇਟੀ, ਸ. ਬਲਵਿੰਦਰ ਸਿੰਘ ਜਨਰਲ ਸਕੱਤਰ ਗੁ. ਸਾਹਿਬ ਫੇਜ਼-10 ਲਏ ਗਏ ਹਨ|
ਉਹਨਾਂ ਦੱਸਿਆ ਕਿ 25 ਜੁਲਾਈ ਨੂੰ ਗੁਰਦੁਆਰਾ ਅੰਬ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਧਰਮ ਪ੍ਰਚਾਰ ਲਹਿਰ ਦਾ ਦੂਜਾ ਪੜਾਅ ਸ਼ੁਰੂ ਹੋਣਾ ਹੈ, ਜਿਸ ਦੇ ਮੱਦੇਨਜਰ ਇਹ ਸਬ ਕਮੇਟੀ ਦਾ ਗਠਨ ਕੀਤਾ ਗਿਆ ਹੈ ਤਾਂ ਕਿ ਸਿੱਖੀ ਦਾ ਪ੍ਰਚਾਰ ਤੇ ਪ੍ਰਸਾਰ ਵੱਧ ਤੋਂ ਵੱਧ ਹੋ ਸਕੇ|

Leave a Reply

Your email address will not be published. Required fields are marked *