ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਫਿਲਮ ਨਾਨਕ ਸ਼ਾਹ ਫਕੀਰ ਉਪਰ ਪਾਬੰਦੀ ਲਗਾਉਣ ਦੀ ਮੰਗ

ਐਸ ਏ ਐਸ ਨਗਰ, 13 ਅਪ੍ਰੈਲ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਇੱਕ ਮੀਟਿੰਗ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਮਤਾ ਪਾਸ ਕਰਕੇ ਫਿਲਮ ਨਾਨਕ ਸ਼ਾਹ ਫਕੀਰ ਉਪਰ ਪਾਬੰਦੀ ਦੀ ਮੰਗ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਸੌਂਧੀ ਨੇ ਦੱਸਿਆ ਕਿ ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਦੀ ਸਰਵਉਚ ਸੰਸਥਾ ਹੈ ਉਸਦਾ ਹੁਕਮ ਮੰਨਣਾ ਹਰ ਸਿੱਖ ਲਈ ਜਰੂਰੀ ਹੈ| ਉਹਨਾਂ ਕਿਹਾ ਕਿ ਇਹ ਸਿੱਖਾਂ ਦਾ ਧਾਰਮਿਕ ਮਸਲਾ ਹੈ| ਉਹਨਾਂ ਕਿਹਾ ਕਿ ਇਸ ਫਿਲਮ ਉਪਰ ਤੁਰੰਤ ਪਾਬੰਦੀ ਲਗਾ ਦੇਣੀ ਚਾਹੀਦੀ ਹੈ| ਇਸ ਮੌਕੇ ਸ੍ਰ. ਮਨਜੀਤ ਸਿੰਘ ਮਾਨ, ਸ੍ਰ ਪਰਮਜੀਤ ਸਿੰਘ ਗਿੱਲ, ਸ੍ਰ. ਅਮਰਜੀਤ ਸਿੰਘ ਪਾਹਵਾ, ਸ੍ਰ. ਮਨਜੀਤ ਸਿੰਘ ਭੱਲਾ, ਸ੍ਰ. ਸਵਰਨ ਸਿੰਘ ਭੁੱਲਰ, ਸ੍ਰ. ਕਰਮ ਸਿੰਘ, ਸ੍ਰ. ਮਹਿੰਦਰ ਸਿੰਘ ਕਾਨਪੁਰੀ, ਸ੍ਰ. ਸੁਰਜੀਤ ਸਿੰਘ ਮਠਾੜੂ ਮੌਜੂਦ ਸਨ|

Leave a Reply

Your email address will not be published. Required fields are marked *