ਗੁਰਦੁਆਰਾ ਤਾਲਮੇਲ ਕਮੇਟੀ ਵਲੋਂ ਮੰਤਰੀ ਸਿੱਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੇ ਇੱਕ ਵਫਦ ਨੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਦੀ ਅਗਵਾਈ ਵਿੱਚ ਮੁਹਾਲੀ ਤੋਂ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ੍ਰ. ਸੌਂਧੀ ਨੇ ਦਸਿਆ ਕਿ ਇਸ ਮੌਕੇ ਵਫਦ ਦੇ ਆਗੂਆਂ ਨੇ ਸ੍ਰ. ਸਿੱਧੂ ਨਾਲ ਮੁਹਾਲੀ ਵਿੱਚ ਸ਼ਰਧਾਲੂਆਂ ਨੂੰ ਆਉਂਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਹਰਦਿਆਲ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਅਮਰਜੀਤ ਸਿੰਘ ਪਾਹਵਾ, ਮਨਜੀਤ ਸਿੰਘ ਮਾਨ, ਮਨਜੀਤ ਸਿੰਘ ਭੱਲਾ, ਹਰਪਾਲ ਸਿੰਘ ਸੋਢੀ, ਬਲਬੀਰ ਸਿੰਘ ਖਾਲਸਾ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਨਰਿੰਦਰ ਸਿੰਘ ਸੇਖੋਂ, ਸੁਰਿੰਦਰ ਸਿੰਘ, ਬਲਵਿੰਦਰ ਸਿੰਘ, ਕਰਮ ਸਿੰਘ, ਸੁਰਜੀਤ ਸਿੰਘ ਮਠਾਰੂ, ਸਵਰਨ ਸਿੰਘ ਭੁੱਲਰ, ਬਲਬੀਰ ਸਿੰਘ ਭੰਮਰਾ, ਅਜੀਤ ਸਿੰਘ ਠੇਕੇਦਾਰ, ਨਿਰਮਲ ਸਿੰਘ, ਨਰਾਇਣ ਸਿੰਘ, ਗੁਰਦੀਪ ਸਿੰਘ ਗੁਲਾਟੀ, ਇਕਬਾਲ ਸਿੰਘ, ਕੁਲਦੀਪ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *