ਗੁਰਦੁਆਰਾ ਤਾਲਮੇਲ ਕਮੇਟੀ ਵਲੋਂ 11 ਅਪ੍ਰੈਲ ਨੂੰ ਅੱਧੇ ਦਿਨ ਦੀ ਛੁੱਟੀ ਕਰਨ ਦੀ ਮੰਗ

ਐਸ ਏ ਐਸ ਨਗਰ,10 ਅਪ੍ਰੈ ਲ (ਸ. ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 11 ਅਪ੍ਰੈਲ ਨੂੰ ਅੱਧੇ ਦਿਨ ਦੀ ਸਰਕਾਰੀ ਛੁੱਟੀ ਐਲਾਨੀ ਜਾਵੇ|
ਆਪਣੇ ਪੱਤਰ ਵਿਚ ਸ ਸੋਂਧੀ ਨੇ ਲਿਖਿਆ ਹੈ ਕਿ 11 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਸਬੰਧੀ ਨਗਰ ਕੀਰਤਨ ਦੁਪਿਹਰ 1.30  ਵਜੇ ਆਯੋਜਿਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰੀ ਦਫਤਰਾਂ ਵਿਚ ਅੱਧੇ ਦਿਨ ਦੀ ਛੁਟੀ ਕੀਤੀ ਜਾਵੇ ਤਾਂ ਕਿ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਇਸ ਨਗਰ ਕੀਰਤਨ ਵਿਚ ਸ਼ਾਮਲ ਹੋ ਸਕਣ|

Leave a Reply

Your email address will not be published. Required fields are marked *