ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ, 25 ਮਾਰਚ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ| ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੋਂਧੀ ਨੇ ਦਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਸਾਚਾ ਧਨ ਫੇਜ਼ 3 ਬੀ 1 ਤੋਂ ਕੀਤੀ ਗਈ| ਦੂਸਰੇ ਦਿਨ ਗੁਰਦੁਆਰਾ ਸਾਹਿਬ ਕਲਗੀਧਰ ਸਿੰਘ ਸਭਾ ਫੇਜ਼ ਚਾਰ ਵਿਖੇ ਮਹਾਨ ਗੁਰਮਤਿ ਕਰਕੇ ਤੀਸਰੇ ਦਿਨ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਵਿਖੇ ਸਮਾਗਮ ਦੀ ਸੰਪੂਰਨਤਾ ਕੀਤੀ ਗਈ|
ਤਿੰਨੇ ਦਿਨ ਹੀ ਮਾਨਵਤਾ ਦੇ ਭਲੇ ਲਈ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਕਿਰਤ ਕਰੋ ਨਾਮ ਜਪੋ ਵੰਡ ਕੇ ਛਕੋ ਵਿਸ਼ੇ ਤੇ ਮਹਾਨ ਕਥਾ ਵਾਚਕ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲਿਆਂ ਨੇ ਵੱਡੀ ਗਿਣਤੀ ਵਿੱਚ ਜੁੜੀਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਉਪਰੋਕਤ ਫਲਸਫੇ ਬਾਰੇ ਗੁਰਬਾਣੀ ਅਤੇ ਸ਼ਬਦਾਂ ਵਿੱਚ ਦਿੱਤੀ ਗਈ ਜਾਣਕਾਰੀ ਦੇ ਕੇ ਸੰਗਤਾਂ ਨੂੰ ਸਮੁੱਚੀ ਮਨੁੱਖਤਾ ਦੇ ਭਲੇ ਲਈ ਕਿਰਤ ਕਰੋ ਨਾਮ ਜਪੋ ਅਤੇ ਵੰਡ ਕੇ ਛਕੋ ਦੇ ਮਾਰਗ ਤੇ ਚੱਲਣ ਲਈ ਬੇਨਤੀ ਕੀਤੀ|
ਗੁਰੂ ਘਰ ਦੇ ਕੀਰਤਨੇਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਪ੍ਰੀਤਮ ਸਿੰਘ ਦੀ ਦੇਹਰਾਦੂਨ ਵਾਲੇ ਅਤੇ ਭਾਈ ਅਮਰਜੀਤ ਸਿੰਘ ਮੁਹਾਲੀ ਵਾਲਿਆਂ ਨੇ ਤਿੰਨੇ ਦਿਨ ਹੀ ਸੰਗਤਾਂ ਨੂੰ ਕੀਰਤਨ ਰਾਹੀਂ ਗੁਰਬਾਣੀ ਨਾਲ ਜੋੜਿਆ| ਤਿੰਨੇ ਦਿਨ ਹੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਵੱਲੋਂ ਤਿਆਰ ਕੀਤੇ ਗਏ ਲੰਗਰ ਵੀ ਅਤੁੱਟ ਵਰਤਾਏ ਗਏ|
ਸਮਾਗਮ ਦੌਰਾਨ ਗੁਰਦੁਆਰਾ ਸਾਚਾ ਧਨ ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜੇ ਪੀ ਸਿੰਘ, ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ, ਗੁਰਦੁਆਰਾ ਸਾਹਿਬ ਫੇਜ਼ ਚਾਰ ਦੇ ਜਨਰਲ ਸਕੱਤਰ ਜਸਪਾਲ ਸਿੰਘ ‘ਗੁਰਦੁਆਰਾ ਰਾਮਗੜ੍ਹੀਆ ਭਵਨ ਦੇ ਜਨਰਲ ਸਕੱਤਰ ਕਰਮ ਸਿੰਘ ਬੱਬਰਾ, ਹਰਦੀਪ ਸਿੰਘ, ਹਰਜਿੰਦਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ ਬਡਵਾਲ, ਹਰਿੰਦਰ ਪਾਲ ਸਿੰਘ, ਸਾਧੂ ਸਿੰਘ ਪੰਧੇਰ, ਜਸਬੀਰ ਕੌਰ ਪੰਧੇਰ, ਦਵਿੰਦਰ ਕੌਰ ,ਪਰਮਜੀਤ ਸਿੰਘ ਬਾਬੀ, ਜਸਪਾਲ ਸਿੰਘ, ਗੁਰਦੁਆਰਾ ਫੇਜ਼ 6 ਤੋਂ ਭੁਪਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *