ਗੁਰਦੁਆਰਾ ਤਾਲਮੇਲ ਕਮੇਟੀ ਵੱਲੋਂ ਸਿੱਖ ਅਰਦਾਸ ਦੀ ਨਕਲ ਕਰਨ ਦੀ ਨਿਖੇਧੀ

ਐਸ.ਏ.ਐਸ.ਨਗਰ, 28 ਦਸੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਐਸ ਏ ਐਸ ਨਗਰ ਦੀ ਇੱਕ ਜਰੂਰੀ ਮੀਟਿੰਗ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੋਂਧੀ ਦੀ ਪ੍ਰਧਾਨਗੀ ਵਿੱਚ ਹੋਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਹਾਜ਼ਰੀ ਵਿੱਚ ਜੋ ਸਿੱਖ ਅਰਦਾਸ ਦੀ ਨਕਲ ਕੀਤੀ ਗਈ ਹੈ, ਉਸਦੀ ਜਿੰਨੀ ਨਿਖੇਧੀ ਕੀਤੀ ਜਾਵੇ, ਉਹ ਘੱਟ ਹੈ| ਉਹਨਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਅੱਗ ਲਾਉਣ ਵਾਲੀ ਹੈ ਅਤੇ ਇਸ ਕਾਰਵਾਈ ਨਾਲ ਸਿੱਖਾ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਲੱਗੀ ਹੈ| ਉਹਨਾਂ ਕਿਹਾ ਕਿ ਜਥੇਦਾਰ ਅਕਾਲ ਤਖਤ ਸਾਹਿਬ ਨੇ ਸਿੱਖਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ|
ਉਹਨਾਂ ਕਿਹਾ ਕਿ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਸ਼ਾਂਤ ਹੀ ਰਹਿਣ ਦੇਣਾ ਚਾਹੀਦਾ ਹੈ ਅਤੇ ਅਜਿਹੀਆਂ ਕਾਰਵਾਈਆਂ ਨਹੀਂ ਕਰਨੀਆਂ ਚਾਹੀਦੀਆਂ| ਇਸ ਮੌਕੇ ਸ੍ਰ. ਬਲਵਿੰਦਰ ਸਿੰਘ ਟੌਹੜਾ ਜਨਰਲ ਸੈਕਟਰੀ ਗੁਰਦੁਆਰਾ ਤਾਲਮੇਲ ਕਮੇਟੀ, ਸ੍ਰ. ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁਰਦੁਆਰਾ ਫੇਜ਼-4, ਸ੍ਰ. ਮਹਿੰਦਰ ਸਿੰਘ ਕਾਨਪੁਰੀ ਜਨ.ਸਕੱਤਰ ਗੁਰਦੁਆਰਾ ਫੇਜ਼-4 , ਸ੍ਰ. ਮਨਜੀਤ ਸਿੰਘ ਮਾਨ ਪ੍ਰਧਾਨ ਰਾਮਗੜ੍ਹੀਆ ਸਭਾ, ਸ੍ਰ. ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧੰਨ ਸਾਹਿਬ, ਸ੍ਰ. ਭਜਨ ਸਿੰਘ ਸੈਕਟਰੀ ਭਾਈ ਘਣਈਆਂ ਸੇਵਕ ਜਥਾ, ਸ੍ਰ. ਦਵਿੰਦਰ ਸਿੰਘ ਜਨਰਲ ਸਕੱਤਰ ਰਾਮਗੜ੍ਹੀਆ ਸਭਾ, ਸ੍ਰ. ਬਲਬੀਰ ਸਿੰਘ ਭੰਮਰਾ ਪ੍ਰਧਾਨ ਦਸ਼ਮੇਸ ਕੌਂਸਲ, ਸ੍ਰ. ਦਿਆਲ ਸਿੰਘ ਜਨ. ਸਕੱਤਰ ਦਸ਼ਮੇਸ਼ ਕੌਂਸਲ, ਸ੍ਰ. ਕੁਲਵੰਤ ਸਿੰਘ ਜਨ. ਸਕੱਤਰ ਗੁਰਦੁਆਰਾ ਫੇਜ਼-2, ਹਰਪਾਲ ਸਿੰਘ ਸੋਢੀ ਪ੍ਰਧਾਨ ਗੁਰਦੁਆਰਾ ਫੇਜ਼-11, ਸੂਰਤ ਸਿੰਘ ਕਲਸੀ ਅਤੇ ਅਨੇਕਾਂ ਹੋਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮੌਜੂਦ ਸਨ|

Leave a Reply

Your email address will not be published. Required fields are marked *