ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪੰਚਮੀਂ ਮੌਕੇ ਹਜਾਰਾਂ ਸ਼ਰਧਾਲੂ ਹੋਏ ਨਤਮਸਤਕ

ਪਟਿਆਲਾ, 18 ਜੂਨ (ਜਗਮੋਹਨ ਸਿੰਘ ) ਇਤਿਹਾਸਿਕ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਅੱਜ ਪੰਚਮੀਂ ਦਾ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਗੁਰਦੁਆਰਾ ਸਾਹਿਬ ਵਿੱਚ ਵਿਸ਼ੇਸ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿੱਚ ਵੱਖ ਵੱਖ ਰਾਗੀ, ਢਾਡੀ, ਪ੍ਰਚਾਰਕਾਂ, ਕਥਾ ਵਾਚਕਾਂ ਨੇ ਮਨੋਹਰ ਕੀਰਤਨ, ਕਥਾ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ|
ਇਸ ਮੌਕੇ ਦੂਰੋਂ ਨੇੜਿਓਂ ਆਏ ਹਜਾਰਾਂ ਸ਼ਰਧਾਲੂਆਂ ਨੇ ਇਸ ਗੁਰੁਦੁਆਰਾ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰੂ ਕਾ ਲੰਗਰ ਛਕਿਆ| ਵੱਡੀ ਗਿਣਤੀ ਸ਼ਰਧਾਲੂ ਇੱਕ ਦਿਨ ਪਹਿਲਾਂ ਹੀ ਇਸ ਗੁਰਦੁਆਰਾ ਸਾਹਿਬ ਵਿੱਚ ਪਹੁੰਚ ਗਏ ਸਨ ਜੋ ਕਿ ਸਵੇਰੇ ਅੰਮ੍ਰਿਤ ਵੇਲੇ ਇਸ਼ਨਾਨ ਕਰਕੇ ਅਤੇ ਨਤਮਸਤਕ ਹੋ ਕੇ ਆਪੋ ਆਪਣੇ ਘਰਾਂ ਨੂੰ ਚਲੇ ਗਏ| ਇਸ ਤੋਂ ਇਲਾਵਾ ਸਾਰਾ ਦਿਨ ਹੀ ਸ਼ਰਧਾਲੂਆਂ ਦੀ ਭਾਰੀ ਭੀੜ ਇਸ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੁੰਦੀ ਰਹੀ| ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *