ਗੁਰਦੁਆਰਾ ਪ੍ਰਬੰਧਕ ਸੰਗਠਨ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ 5 ਜਨਵਰੀ ਨੂੰ ਮਨਾਉਣ ਦਾ ਐਲਾਨ

ਚੰਡੀਗੜ੍ਹ, 25 ਨਵੰਬਰ (ਸ.ਬ.) ਚੰਡੀਗੜ੍ਹ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਦੀ ਇਕ ਮੀਟਿੰਗ ਚੇਅਰਮੈਨ ਕੈਪਟਨ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਸੇਕਟਰ 34 ਡੀ ਗੁਰਦੁਆਰਾ ਸਾਹਿਬ ਵਿਖੇ ਹੋਈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਗਠਨ ਦੇ ਸਕੱਤਰ ਜਨਰਲ ਰਘਬੀਰ ਸਿੰਘ ਰਾਮਪੁਰ ਨੇ ਦਸਿਆ ਕਿ ਇਸ ਮੀਟਿੰਗ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ 2018 ਨੂੰ ਮਨਾਉਣ ਦਾ ਫੈਸਲਾ ਕੀਤਾ ਗਿਆ| ਇਸ ਪ੍ਰਕਾਸ਼ ਪੁਰਬ ਤੇ ਸੈਕਟਰ 34 ਡੀ ਦੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ ਜਿਸਦੀ ਸੰਪੂਰਨਤਾ ਸੈਕਟਰ 8 ਸੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ|

Leave a Reply

Your email address will not be published. Required fields are marked *