ਗੁਰਦੁਆਰਾ ਰਾਮਗੜ੍ਹੀਆ ਸਭਾ ਵਿਖੇ ਕੀਰਤਨ ਦਰਬਾਰ 2 ਫਰਵਰੀ ਨੂੰ

ਐਸ ਏ ਐਸ ਨਗਰ, 29 ਜਨਵਰੀ (ਸ.ਬ.) ਰਾਮਗੜ੍ਹੀਆ ਸਭਾ ਫੇਜ਼ 3ਬੀ1 ਐਸ ਏ ਐਸ ਨਗਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਐਸ ਏ ਐਸ ਨਗਰ ਵਿਖੇ 2 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਡਾ. ਸਤਵਿੰਦਰ ਸਿੰਘ ਭੰਮਰਾ ਅਤੇ ਜਨਰਲ ਸਕਤਰ ਸ੍ਰ. ਕਰਮ ਸਿੰਘ ਬਬਰਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਸੁਖਜੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਮਨਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਗਿਆਨੀ ਜਸਵੰਤ ਸਿੰਘ ਪਰਵਾਨਾ, ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਉਪਰੰਤ ਆਨੰਦ ਸਾਹਿਬ ਦਾ ਪਾਠ ਅਤੇ ਅਰਦਾਸ ਹੋਵੇਗੀ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *