ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ

ਗੁਰਦੁਆਰਾ ਲੋਹਗੜ੍ਹ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਮਨਾਇਆ
ਕਿਲ੍ਹਾ ਲੋਹਗੜ੍ਹ ਸਾਹਿਬ ਦਾ ਸਿੱਖ ਇਤਿਹਾਸ ਵਿੱਚ ਵਿਲੱਖਣ ਸਥਾਨ: ਅਬਿਆਨਾ
ਕਿਲਾ ਲੋਹਗੜ੍ਹ ਸਾਹਿਬ , 16 ਅਕਤੂਬਰ (ਸ.ਬ.) ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ ਸਥਿਤ ਅਤੇ ਦੋਵਾਂ ਰਾਜਾਂ ਵਿੱਚ ਹੀ ਪੈਂਦੇ ਪਿੰਡ ਲੋਹਗੜ੍ਹ ਵਿੱਚ ਸਥਿਤ ਗੁਰਦੁਆਰਾ ਕਿਲ੍ਹਾ ਲੋਹਗੜ੍ਹ ਸਾਹਿਬ (ਜਿਲ੍ਹਾ ਯਮੁਨਾਨਗਰ ਹਰਿਆਣਾ  ਅਤੇ ਜਿਲ੍ਹਾ ਸਿਰਮੌਰ ਹਿਮਾਚਲ ਪ੍ਰਦੇਸ਼) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਅਬਿਆਨਾ ਨੇ ਕਿਹਾ ਕਿ ਕਿਲ੍ਹਾ ਲੋਹਗੜ੍ਹ ਸਾਹਿਬ ਉਹ ਸਥਾਨ ਹੈ, ਜਿਸ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਖਾਲਸਾ ਰਾਜ ਦੀ ਰਾਜਧਾਨੀ ਬਣਾਇਆ ਸੀ| ਇਸ ਸਥਾਨ ਤੋਂ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਮੋਹਰਾਂ ਅਤੇ ਸਿੱਕੇ ਜਾਰੀ ਕੀਤੇ ਸਨ| ਇਸ ਸਥਾਨ ਤੋਂ ਹੀ ਬਾਬਾ ਬੰਦਾ ਸਿੰਘ ਬਹਾਦਰ ਨੇ ਜਾਗੀਰਦਾਰੀ ਅਤੇ ਜਿੰਮੀਦਾਰੀ ਪ੍ਰਥਾ ਦਾ ਅੰਤ ਕਰਕੇ ਜਮੀਨਾਂ ਦੀ ਮਾਲਕੀ ਦੇ ਹੱਕ ਕਾਸ਼ਤਕਾਰਾਂ ਨੂੰ ਦਿਤੇ ਸਨ|
ਉਹਨਾਂ ਕਿਹਾ ਕਿ ਇਸ ਸਥਾਨ ਦਾ ਨਾਮ ਸਿੱਖ ਇਤਿਹਾਸ ਵਿੱਚ ਬਹੁਤ ਉੱਘਾ ਹੈ| ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਕਿਲੇ ਦੇ ਨਾਮ ਹਿਮਾਚਲ ਪ੍ਰਦੇਸ਼ ਦੀ ਹੱਦ ਵਿਚ 3 ਕਿੱਲੇ ਜਮੀਨ ਲਗਾਈ ਹੈ, ਜਿਸ ਉਪਰ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਈ ਜਾਵੇਗੀ|
ਇਸ ਮੌਕੇ ਭਾਈ ਮੋਹਕਮ ਸਿੰਘ ਪਾਉਂਟਾ ਸਾਹਿਬ, ਢਾਡੀ ਅਵਤਾਰ ਸਿੰਘ ਅਣਖੀ ਗਡਾਣਾ ਵਾਲਿਆਂ ਨੇ ਕੀਰਤਨ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ| ਸਟੇਜ ਦਾ ਸੰਚਾਲਨ ਸਰਪੰਚ ਪਰਵਿੰਦਰ ਸਿੰਘ ਨੇ ਕੀਤਾ|  ਇਸ ਮੌਕੇ ਸ੍ਰੋਮਣੀ ਕਮੇਟੀ ਵਲੋਂ ਸੁਰਿੰਦਰ ਸਿੰਘ,ਗੁਰਦੁਆਰਾ ਲੋਹਗੜ ਸਾਹਿਬ ਦੇ ਜਥੇਦਾਰ ਬਾਬਾ ਹਰਨੇਕ ਸਿੰਘ (ਬੁੱਢਾ ਦਲ), ਭਾਈ ਹਰਦੀਪ ਸਿੰਘ ਬਟਲਾਣਾ, ਪਰਮਿੰਦਰ ਸਿੰਘ ਤਸਿੰਬਲੀ ਕਂੌਸਲਰ, ਹਰਸ਼ਦੀਪ ਸਿੰਘ ਖਾਲਸਾ, ਮਨਪ੍ਰੀਤ ਸਿੰਘ ਖਾਲਸਾ, ਸੰਦੀਪ ਸਿੰਘ, ਬਲਜਿੰਦਰ ਸਿੰਘ ਚੀਮਾ, ਹਰਵਿੰਦਰ ਸਿੰਘ ਜਲਾਲਾਬਾਦ, ਸਰਦਾਰਾ ਸਿੰਘ, ਨਿੰਰਜਣ ਸਿੰਘ, ਜਸਪਾਲ ਸਿੰਘ, ਸਤਵੀਰ ਸਿੰਘ  ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ|

Leave a Reply

Your email address will not be published. Required fields are marked *