ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ ਗੁਰਮਤਿ ਸਮਾਗਮ 25 ਜੂਨ ਤੋਂ

ਐਸ ਏ ਐਸ ਨਗਰ, 23 ਜੂਨ (ਸ.ਬ.) ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼ 3 ਬੀ 1 ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ 25, 28 ਅਤੇ 29 ਜੂਨ ਨੂੰ ਕਰਵਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪਰੋਕਤ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ 25 ਜੂਨ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਇਸ ਗੁਰਦੁਆਰਾ ਸਾਹਿਬ ਵਿੱਚ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਜੀਤ ਸਿਘ ਕੀਰਤਨ ਕਰਨਗੇ| ਕੀਰਤਨ ਸੋਹਲਾ ਅਤੇ ਸਮਾਪਤੀ ਤੋਂ ਬਾਅਦ ਗਤਕਾ ਮੁਕਾਬਲੇ ਕਰਵਾਏ ਜਾਣਗੇ|
ਉਹਨਾਂ ਦੱਸਿਆ ਕਿ 28 ਜੂਨ ਨੂੰ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਮੌਕੇ ਸ਼ਾਮ ਨੂੰ ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਭਾਈ ਹਰਜੀਤ ਸਿੰਘ, ਭਾਈ ਰਵੀ ਸਿੰਘ ਚੰਡੀਗੜ੍ਹ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਕੀਰਤਨ ਅਤੇ ਗੁਰਮਤਿ ਵਿਚਾਰਾਂ ਕਰਨਗੇ|
ਉਹਨਾਂ ਦੱਸਿਆ ਕਿ 29 ਜੂਨ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਵੇਰੇ 5.30 ਵਜੇ ਭਾਈ ਹਰਜੀਤ ਸਿੰਘ ਆਸਾ ਕੀ ਵਾਰ ਦਾ ਗਾਇਣ ਕਰਨਗੇ, ਇਸ ਉਪਰੰਤ ਗਿਆਨੀ ਜਸਵਿੰਦਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਨਿਰਮਲ ਸਿੰਘ ਢਾਡੀ ਜੇਠੂਆਲ ਵਾਲੇ, ਗਿਆਨੀ ਅਮਰੀਕ ਸਿੰਘ ਚੰਡੀਗੜ੍ਹ ਵਾਲੇ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *