ਗੁਰਦੁਆਰਾ ਸਾਚਾ ਧੰਨੁ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ

ਐਸ ਏ ਐਸ ਨਗਰ, 29 ਜੂਨ (ਸ.ਬ.) ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1 ਵਿਖੇ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੌਕੇ ਹਜੂਰੀ ਕੀਰਤਨੀਏ ਭਾਈ ਹਰਜੀਤ ਸਿੰਘ ਅਤੇ ਹੈਡ ਗ੍ਰੰਥੀ ਭਾਈ ਜਸਵਿੰਦਰ ਸਿੰਘ, ਢਾਡੀ ਜਥਾ ਭਾਈ ਨਿਰਮਲ ਸਿੰਘ, ਕਥਾ ਵਾਚਕ ਭਾਈ ਅਮਰੀਕ ਸਿੰਘ ਨੇ ਕਥਾ, ਵਿਚਾਰ ਤੇ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਪਿਛਲੇ ਦਿਨੀਂ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਉਣ ਲਈ ਡਾ ਜੇ ਪੀ ਸਿੰਘ ਦਾ ਸਨਮਾਨ ਕੀਤਾ ਗਿਆ| ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸ੍ਰ. ਅਰਵਿੰਦਰ ਸਿੰਘ, ਜਨਰਲ ਸਕੱਤਰ ਸ੍ਰ. ਬਲਵਿੰਦਰ ਸਿੰਘ, ਸ੍ਰ. ਜਸਵੀਰ ਸਿੰਘ, ਸ੍ਰ. ਹਰਦੇਵ ਸਿੰਘ, ਸ੍ਰ. ਮਹਿੰਦਰ ਸਿੰਘ, ਸ੍ਰ. ਇਕਬਾਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *