ਗੁਰਦੁਆਰਾ ਸਾਚਾ ਧੰਨ ਦੇ ਪ੍ਰਬੰਧਕਾਂ ਨੇ ਕੀਤਾ ਗੁਰਬਾਣੀ ਕੀਰਤਨ

ਐਸ ਏ ਐਸ ਨਗਰ, 15 ਜਨਵਰੀ (ਸ.ਬ.) ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸਾਚਾ ਧੰਨੁ ਸਾਹਿਬ ਫੇਜ਼ 3 ਬੀ 1 ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਪ੍ਰਬੰਧਕ ਕਮੇਟੀ ਦੇ ਹੋਰਨਾਂ ਮਂੈਬਰਾਂ ਵਲੋਂ ਸ਼ਬਦ ਕੀਰਤਨ ਕੀਤਾ ਗਿਆ|
ਸ੍ਰ. ਪਰਮਜੀਤ ਸਿੰਘ ਗਿਲ ਨੇ ਕਿਹਾ ਕਿ ਆਮ ਤੌਰ ਤੇ ਗੁਰਮਤਿ ਸਮਾਗਮਾਂ ਦੌਰਾਨ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਜਾਂਦਾ ਹੈ, ਪਰ ਉਹਨਾਂ ਸਮੇਤ ਪ੍ਰਬੰਧਕ ਕਮੇਟੀ ਵਲੋਂ ਕੀਰਤਨ ਕਰਕੇ ਇਹ ਪਿਰਤ ਆਰੰਭੀ ਗਈ ਹੈ| ਉਹਨਾਂ ਕਿਹਾ ਕਿ ਹਰ ਸਾਲ ਪ੍ਰਬੰਧਕ ਕਮੇਟੀ ਵਲੋਂ ਕੀਰਤਨ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਖੁਦ ਕੀਰਤਨ ਕਰਨ ਦਾ ਫੈਸਲਾ ਇਸ ਲਈ ਕੀਤਾ ਗਿਆ ਹੈ, ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਗੁਰੂ ਘਰ ਨਾਲ ਜੋੜਿਆ ਜਾਵੇ ਅਤੇ ਇਸ ਲਈ ਪ੍ਰਬੰਧਕ ਕਮੇਟੀ ਦੇ ਮੈਂਬਰ ਖੁਦ ਵੀ ਕੀਰਤਨ ਕਰਿਆ ਕਰਨ ਤਾਂ ਕਿ ਸੰਗਤਾਂ ਵਿੱਚ ਚੰਗਾ ਸੰਦੇਸ਼ ਜਾਵੇ|

Leave a Reply

Your email address will not be published. Required fields are marked *