ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਸਾਹਿਬਜ਼ਾਦੇ ਯਾਦਗਾਰੀ ਮਾਰਚ ਆਯੋਜਿਤ

ਐਸ ਏ ਐਸ ਨਗਰ, 25 ਦਸੰਬਰ (ਸ.ਬ.) ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਮੁਹਾਲੀ ਤੋਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਸਾਹਿਬਜ਼ਾਦੇ ਯਾਦਗਾਰੀ ਮਾਰਚ ਆਯੋਜਿਤ ਕੀਤਾ ਗਿਆ|
ਇਹ ਮਾਰਚ ਗੁਰਦੁਆਰਾ ਸਾਚਾ ਧੰਨੁ ਤੋਂ ਸ਼ੁਰੂ ਹੋ ਕੇ ਵੱਖ-ਵੱਖ ਇਲਾਕਿਆਂ ਤੋਂ ਹੁੰਦਾ ਹੋਇਆ ਫੇਜ਼-11 ਦੇ ਗੁਰਦੁਆਰਾ ਸਾਹਿਬ ਜਾ ਕੇ ਸੰਪੂਰਨ ਹੋਇਆ|
ਇਸ ਮਾਰਚ ਦੀ ਵਿਸ਼ੇਸ਼ ਗੱਲ ਇਹ ਰਹੀ ਕਿ ਇਸ ਮਾਰਚ ਵਿੱਚ ਪੰਜ ਪਿਆਰੇ ਵੀ ਬੱਚੇ ਬਣੇ ਹੋਏ ਸਨ, ਗੁਰੂ ਗੰ੍ਰਥ ਸਾਹਿਬ ਦੀ ਹਜੂਰੀ ਵਿੱਚ ਵੀ ਬੱਚੇ ਹੀ ਬੈਠੇ ਸਨ ਅਤੇ ਕੀਰਤਨ ਵੀ ਬੱਚੇ ਹੀ ਕਰ ਰਹੇ ਸਨ| ਇਸ ਮਾਰਚ ਵਿੱਚ ਸਿੱਖ ਧਰਮ ਨਾਲ ਸਬੰਧਿਤ ਝਾਂਕੀਆਂ ਵੀ ਸ਼ਾਮਿਲ ਸਨ| ਇਸ ਮਾਰਚ ਦਾ ਰਸਤੇ ਵਿੱਚ ਵੱਖ-ਵੱਖ ਥਾਵਾਂ ਉੱਪਰ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸ੍ਰ. ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤੇ ਇਸ ਇਤਿਹਾਸ ਦੀ ਜਾਣਕਾਰੀ ਆਪਣੇ ਬੱਚਿਆਂ ਨੂੰ ਵੀ ਦੇਣੀ ਚਾਹੀਦੀ ਹੈ|
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਸਿੱਖ ਇਤਿਹਾਸ ਦਾ ਇੱਕ ਅਜਿਹਾ ਪੱਤਰਾ ਹੈ, ਜੋ ਗੁਰਮਤਿ ਜੀਵਨ ਜੁਗਤਿ ਦੀ ਰੋਸ਼ਨੀ ਵਿੱਚ ਧਰਮ ਹਿੱਤ ਆਪਾ ਵਾਰਨ ਦੀ ਪ੍ਰੇਰਨਾ ਦਿੰਦਾ ਹੈ|
ਇਸ ਮੌਕੇ ਯੂਥ ਅਕਾਲੀ ਦਲ ਜਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਗੁਰਮੁੱਖ ਸਿੰਘ ਸੋਹਲ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ, ਚੰਡੀਗੜ੍ਹ ਸਮੂਹ ਗੁਰਦੁਆਰਾ ਸੰਗਠਨ ਦੇ ਪਤਵੰਤੇ ਸੱਜਣ, ਤਰਲੋਚਨ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਆਗੂ ਮੁਹਾਲੀ ਦੀਆਂ ਵੱਖ ਵੱਖ ਜਥੇਬੰਦੀਆਂ ਦੇ ਨੁਮਾਇੰਦੇ ਭਾਈ ਸੁਖਦਿਆਲ ਸਿੰਘ ਸੋਢੀ, ਜਸਬੀਰ ਸਿੰਘ, ਇਕਬਾਲ ਸਿੰਘ, ਨਿਰੰਜਨ ਸਿੰਘ, ਅਰਵਿੰਦਰ ਸਿੰਘ ਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ|

Leave a Reply

Your email address will not be published. Required fields are marked *