ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਭਲਕੇ ਤੋਂ

ਐਸ ਏ ਐਸ ਨਗਰ, 11 ਜੂਨ (ਸ.ਬ.) ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸਾਚਾ ਧਨੁ ਸਾਹਿਬ, ਫੇਜ਼-3ਬੀ1 ਮੁਹਾਲੀ ਵਿਖੇ 12 ਜੂਨ ਤੋਂ 17 ਜੂਨ ਤੱਕ ਕਰਵਾਏ ਜਾ ਰਹੇ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ 12 ਜੂਨ ਨੂੰ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਭਾਈ ਦਵਿੰਦਰ ਸਿੰਘ ਖੰਨੇ ਵਾਲੇ ਅਤੇ ਭਾਈ ਅਰਵਿੰਦਰਜੀਤ ਸਿੰਘ ਕਿੱਟੂ ਵੀਰ ਜੀ ਕੀਰਤਨ ਸਿਮਰਨ ਸਾਧਨਾ ਕਰਨਗੇ|
13 ਜੂਨ ਨੂੰ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਜਸਵਿੰਦਰ ਸਿੰਘ ਹੈਡ ਗ੍ਰੰਥੀ ਵੱਲੋਂ ਗੁਰਮਤਿ ਵਿਚਾਰਾਂ, ਬੀਬੀ ਗੁਰਲੀਨ ਕੌਰ ਅਤੇ ਜਸਲੀਨ ਕੌਰ ਵੱਲੋਂ ਕੀਰਤਨ ਕੀਤਾ ਜਾਵੇਗਾ|
14 ਜੂਨ ਨੂੰ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਮਤਿ ਲਾਇਬ੍ਰੇਰੀ ਵਿੱਚ ਸਿਖਲਾਈ ਲੈ ਰਹੀ ਸੰਗਤ ਵੱਲੋਂ ਕੀਰਤਨ ਅਤੇ ਭਾਈ ਜਸਵਿੰਦਰ ਸਿੰਘ ਹੈਡ ਗ੍ਰੰਥੀ ਵੱਲੋਂ ਗੁਰਮਤਿ ਵਿਚਾਰਾਂ ਕੀਤੀਆਂ ਜਾਣਗੀਆਂ|
15 ਜੂਨ ਨੂੰ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਭਾਈ ਬਲਜੀਤ ਸਿੰਘ ਸੈਕਟਰ-70 ਵਾਲਿਆਂ ਵੱਲੋਂ ਗੁਰਮਤਿ ਵਿਚਾਰਾਂ ਅਤੇ ਭਾਈ ਬਲਜੀਤ ਸਿੰਘ ਗੁ. ਸਾਹਿਬ ਸੈਕਟਰ-19 ਵਾਲੇ ਕੀਰਤਨ ਕਰਨਗੇ|
16 ਜੂਨ ਨੂੰ ਸਵੇਰੇ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਆਸਾ ਕੀ ਵਾਰ, ਭਾਈ ਮੇਜਰ ਸਿੰਘ ਗੁ. ਸਾਹਿਬ ਸੈਕਟਰ-70 ਵਾਲੇ ਗੁਰਮਤਿ ਵਿਚਾਰਾਂ ਅਤੇ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ ਕੀਤਾ ਜਾਵੇਗਾ| ਸ਼ਾਮ ਸਮੇਂ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਭਾਈ ਹਰਜੋਤ ਸਿੰਘ, ਸ੍ਰੀ ਮੁਕਤਸਰ ਸਾਹਿਬ ਵੱਲੋਂ ਗੁਰਮਤਿ ਵਿਚਾਰਾਂ ਅਤੇ ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਕੀਤਾ ਜਾਵੇਗਾ|
17 ਜੂਨ ਨੂੰ ਸਵੇਰੇ ਸ੍ਰੀ ਸਹਿਜ ਪਾਠ ਦੀ ਸੰਪੂਰਨਾ ਉਪਰੰਤ ਭਾਈ ਸੁਖਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਆਸਾ ਕੀ ਵਾਰ, ਗਿ. ਮਨਮੋਹਨ ਸਿੰਘ ਵੱਲੋਂ ਗੁਰਮਤਿ ਵਿਚਾਰਾਂ, ਭਾਈ ਹਿਰਦੇਜੀਤ ਸਿੰਘ ਵੱਲੋਂ ਕੀਰਤਨ, ਇਸਤਰੀ ਸਤਿਸੰਗ ਗੁ. ਸਾਚਾ ਧਨੁ ਸਾਹਿਬ ਦੀਆਂ ਬੀਬੀਆਂ ਵੱਲੋਂ ਕੀਰਤਨ, ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ ਕੀਰਤਨ ਅਤੇ ਸਿੰਘ ਸਾਹਿਬ ਗਿ. ਰਘਵੀਰ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਗੁਰਮਤਿ ਵਿਚਾਰਾਂ, ਭਾਈ ਹਰਜੀਤ ਸਿੰਘ ਹਜੂਰੀ ਰਾਗੀ ਅਤੇ ਭਾਈ ਸੁਖਵੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵੱਲੋਂ ਕੀਰਤਨ ਕੀਤਾ ਜਾਵੇਗਾ|
ਸ਼ਾਮ ਸਮੇਂ ਸੋਦਰੁ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਭਾਈ ਹਰਜੀਤ ਸਿੰਘ ਹਜੂਰੀ ਰਾਗੀ ਵੱਲੋਂ ਕੀਰਤਨ, ਸਿੰਘ ਸਾਹਿਬ ਗਿ. ਹਰਪ੍ਰੀਤ ਸਿੰਘ, ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵੱਲੋਂ ਗੁਰਮਤਿ ਵਿਚਾਰਾਂ ਅਤੇ ਭਾਈ ਹਰਜੋਤ ਸਿੰਘ ਹਜੂਰੀ ਰਾਗੀ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੀਰਤਨ ਕੀਤਾ ਜਾਵੇਗਾ|
ਗੁਰਦੁਆਰਾ ਸਾਚਾ ਧਨੁ ਸਾਹਿਬ ਵਿਖੇ 23 ਜੂਨ ਨੂੰ ਜੇ ਪੀ ਆਈ ਹਸਪਤਾਲ ਦੇ ਡਾਕਟਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਮੁਫਤ ਆਪਰੇਸ਼ਨ ਕੈਂਪ ਵੀ ਲਗਾਇਆ ਜਾਵੇਗਾ|

Leave a Reply

Your email address will not be published. Required fields are marked *