ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਬੂਟੇ ਲਗਾਏ

ਐਸ ਏ ਐਸ ਨਗਰ, 19 ਸਤੰਬਰ (ਸ.ਬ.) ਲਾਇਨਜ਼ ਕਲੱਬ ਪੰਚਕੂਲਾ ਪ੍ਰੀਮਿਅਰ ਵਲੋਂ ਸਥਾਨਕ ਫੇਜ਼ 3ਬੀ2 ਵਿੱਚ ਗੁਰਦੁਆਰਾ ਸਾਚਾ ਧੰਨੁ ਸਾਹਿਬ ਵਿਖੇ ਵਾਤਾਵਰਣ ਦੀ ਸ਼ੁਧਤਾ ਲਈ ਬੂਟੇ ਲਗਾਏ ਗਏ| ਇਹ ਬੂਟੇ ਡਾ. ਸਤਵਿੰਦਰ ਸਿੰਘ ਭੰਮਰਾ (ਜੇ ਐਲ ਪੀ ਐਲ) ਵਲੋਂ ਭੇਂਟ ਕੀਤੇ ਗਏ|
ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਪਰਮਜੀਤ ਸਿੰਘ ਗਿੱਲ ਨੇ ਲਾਇੰਜ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ| ਇਸ ਮੌਕੇ ਹੋਰਨਾਂ ਗੁਰਦੁਆਰਾ ਸਾਹਿਬ ਦੇ ਮੈਂਬਰ ਸ੍ਰ. ਤ੍ਰਿਲੋਚਨ ਸਿੰਘ, ਕਲੱਬ ਦੇ ਮੈਂਬਰ ਇਕੇਸ਼ਪਾਲ ਸਿੰਘ, ਸੁਰਿੰਦਰ ਸਿੰਘ ਅਤੇ ਸ਼ਾਇਨੀ ਤਨੇਜਾ ਹਾਜਿਰ ਸਨ|

Leave a Reply

Your email address will not be published. Required fields are marked *