ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਵਲੋਂ ਪਰਮਜੀਤ ਸਿੰਘ ਗਿੱਲ ਦਾ ਸਨਮਾਨ

ਐਸ ਏ ਐਸ ਨਗਰ, 3 ਅਪ੍ਰੈਲ (ਸ.ਬ.) ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2 ਦੀ ਪ੍ਰਬੰਧਕ ਕਮੇਟੀ ਵਲੋਂ ਸ੍ਰ. ਪਰਮਜੀਤ ਸਿੰਘ ਗਿੱਲ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼ 3 ਬੀ 1ਦੀ ਪ੍ਰਬੰਧਕ ਕਮੇਟੀ ਦੇ ਚੌਥੀ ਵਾਰ ਪ੍ਰਧਾਨ ਬਣਨ ਤੇ ਵਿਸ਼ੇਸ ਸਨਮਾਨ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਫੇਜ਼ 2 ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਸ ਮੌਕੇ ਸ੍ਰ. ਗਿੱਲ ਨੂ ੰ ਗੁਰੂ ਘਰ ਦੀ ਬਖਸ਼ਸ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਅਰਦਾਸ ਕੀਤੀ ਗਈ ਕਿ ਗੁਰੂ ਸਾਹਿਬ ਸ੍ਰ. ਗਿੱਲ ਤੋਂ ਪਹਿਲਾਂ ਨਾਲੋਂ ਵੀ ਵੱਧ ਸੇਵਾਵਾਂ ਲੈਂਦੇ ਰਹਿਣ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰ. ਗਿੱਲ ਨੇ ਕਿਹਾ ਕਿ ਉਹਨਾਂ ਨੂੰ ਗੁਰਦੁਆਰਾ ਸਾਚਾ ਧੰਨ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਚੌਥੀ ਵਾਰ ਪ੍ਰਧਾਨ ਬਣਾ ਕੇ ਜਿਹੜੀ ਜਿੰਮੇਵਾਰੀ ਸੌਂਪੀ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ| ਉਹਨਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਸਿੱਖ ਵਿਰਸੇ ਅਤੇ ਸਿੱਖ ਸਭਿਆਚਾਰ ਨਾਲ ਜੋੜਨ ਲਈ ਉਹਨਾਂ ਵਲੋਂ ਵਿਸ਼ੇਸ ਉਪਰਾਲੇ ਕੀਤੇ ਜਾਣਗੇ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਅਮਰਜੀਤ ਸਿੰਘ ਪਾਹਵਾ ਪ੍ਰਧਾਨ ਗੁਰਦੁਆਰਾ ਫੇਜ਼ 4, ਮਨਜੀਤ ਸਿੰਘ ਮਾਨ ਪ੍ਰਧਾਨ ਦਸ਼ਮੇਸ਼ ਵੈਲਫੇਅਰ ਕੌਂਸਲ, ਸ੍ਰ. ਮਨਜੀਤ ਸਿੰਘ ਭੱਲਾ, ਅਮਰਜੀਤ ਸਿੰਘ ਪੇਲੀਆ, ਸ੍ਰ. ਅਵਤਾਰ ਸਿੰਘ ਬਡਵਾਲ, ਪਰਮਜੀਤ ਸਿੰਘ ਬੌਬੀ, ਤੇਰਲੋਚਨ ਸਿੰਘ ਮੀਤ ਪ੍ਰਧਾਨ ਗੁਰਦੁਆਰਾ ਭਗਤ ਨਾਮਦੇਵ ਵੀ ਮੌਜੂਦ ਸਨ|

Leave a Reply

Your email address will not be published. Required fields are marked *