ਗੁਰਦੁਆਰਾ ਸਾਹਿਬ, ਫੇਜ-4 ਵਿਖੇ ਗੁਰਮਤਿ ਕਲਾਸਾਂ ਦੇ ਬੱਚਿਆਂ ਵਲੋਂ ਵਿਸ਼ੇਸ਼ ਸਮਾਗਮ ਭਲਕੇ

ਐਸ ਏ ਐਸ ਨਗਰ, 30 ਜੂਨ (ਸ.ਬ.) ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼-4, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਗੁਰਮਤਿ ਕਲਾਸਾਂ ਦੇ ਬੱਚਿਆਂ ਵਲੋਂ ਵਿਸ਼ੇਸ਼ ਸਮਾਗਮ 1 ਜੁਲਾਈ ਨੂ ੰਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ: ਅਮਰਜੀਤ ਸਿੰਘਪਾਹਵਾ, ਪ੍ਰਧਾਨ, ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਮਿਤੀ 1 ਜੂਨ ਤੋਂ 30 ਜੂਨ ਤੱਕ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਮੁਹਾਲੀ ਦੇ ਸਹਿਯੋਗ ਨਾਲਵੱਖਵੱਖ ਉਮਰ ਦੇ ਬੱਚਿਆਂ ਲਈ ਗੁਰਮਤਿ ਕਲਾਸਾਂ ਲਗਾਈਆਂ ਗਈਆਂ, ਜਿਸ ਵਿੱਚ 150 ਤੋਂ ਵੱਧ ਬੱਚਿਆਂ ਨੇ ਭਾਗ ਲਿਆ| ਇਹਨਾਂ ਕਲਾਸਾਂ ਵਿੱਚ ਬੱਚਿਆਂ ਨੂੰ ਪੰਜਾਬੀ ਪੜਾਉਣ ਤੋਂ ਇਲਾਵਾ ਪੰਜਬਾਣੀਆਂ ਦੇ ਪਾਠ ਦੇ ਨਾਲ ਸਿੱਖ ਇਤਿਹਾਸ, ਗੁਰਬਾਣੀ ਵਿਚਾਂਰਾਂ ਅਤੇ ਦਸਤਾਰ ਸਜਾਉਣ ਦੀ ਸਿਖਲਾਈਵੀਦਿੱਤੀ ਗਈ| ਇਸ ਕੈਂਪ ਦੌਰਾਨ ਬੱਚਿਆਂ ਨੂੰ  ਮਿਤੀ 15-16 ਜੂਨ ਨੂੰ ਤਖਤ ਸ੍ਰੀ ਕੇਸ ਗੜ੍ਹ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਸਹਿਬਾਨਾਂ ਦੀ ਯਾਤਰਾ ਦੇ ਨਾਲ ਇਹਨਾਂ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ ਗਿਆ|
ਉਹਨਾਂ ਦੱਸਿਆ ਕਿ 1 ਜੁਲਾਈ ਨੂੰ  ਵਿਸ਼ੇਸ਼ ਸਮਾਗਮ ਵਿਚ ਬੱਚਿਆਂ ਵਲੋਂ ਸ਼ਾਮ 6 ਵਜੇ ਰਹਿਰਾਸ ਸਾਹਿਬ ਦੀ ਚੌਕੀ ਉਪਰੰਤ ਬੱਚਿਆਂ ਵਲੋਂ ਕੀਰਤਨ, ਕਥਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂਨੂੰ ਗੁਰੂ ਜੱਸ ਨਾਲ ਜ਼ੋੜਿਆ ਜਾਵੇਗਾ| ਇਸ ਵਿਸ਼ੇਸ਼ ਪ੍ਰੋਗਰਾਮ ਦਾ ਸੰਚਾਲਨ ਆਦਿ ਤੋਂ ਅੰਤ ਤੱਕ ਬੱਚਿਆਂ ਵਲੋਂ ਹੀ ਕੀਤਾ ਜਾਵੇਗਾ| ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *