ਗੁਰਦੁਆਰਾ ਸਾਹਿਬ ਫੇਜ਼ 6 ਦੇ ਪ੍ਰਧਾਨ ਗੁਰਨਾਮ ਸਿੰਘ ਨਮਿਤ ਅੰਤਿਮ ਅਰਦਾਸ ਕੀਤੀ

ਐਸ ਏ ਐਸ ਨਗਰ, 12 ਫਰਵਰੀ (ਸ.ਬ.) ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 6 ਮੁਹਾਲੀ ਦੇ ਪ੍ਰਧਾਨ ਸ੍ਰ ਗੁਰਨਾਮ ਸਿੰਘ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 6 ਵਿਖੇ ਅੰਤਿਮ ਅਰਦਾਸ ਕੀਤੀ ਗਈ ਜਿੱਥੇ ਆਈਆਂ ਸੰਗਤਾਂ ਅਤੇ ਸ਼ਹਿਰ ਦੇ ਮੋਹਤਬਰਾਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ| ਇਸ ਮੌਕੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ|
ਇਸ ਮੌਕੇ ਕੌਂਸਲਰ ਨਾਰਾਇਣ ਸਿੰਘ ਸਿੱਧੂ ਅਤੇ ਰਜਿੰਦਰ ਸ਼ਰਮਾ, ਕੈਬਨਿਟ ਮੰਤਰੀ ਬਲਬੀਰ ਸਿੰਘ ਦੇ ਪੁੱਤਰ ਕੰਵਰਬੀਰ ਸਿੰਘ ਰੂਬੀ, ਅਕਾਲੀ ਦਲ ਦੇ ਮੁੱਖ ਬੁਲਾਰੇ ਬੱਬੀ ਬਾਦਲ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਦਸਮੇਸ਼ ਵੈਲਫੇਅਰ ਕੌਂਸਲ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਗੁਰਦਆਰਾ ਸਾਹਿਬ ਫੇਜ਼ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਜਨਰਲ ਸਕੱਤਰ ਸੁਖਬੀਰ ਸਿੰਘ ਇੰਦਰਜੀਤ ਸਿੰਘ, ਸਵਰਨ ਸਿੰਘ ਭੁੱਲਰ, ਸੁਰਜੀਤ ਸਿੰਘ ਮਠਾੜੂ, ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਜਨਰਲ ਸਕੱਤਰ ਮਨਜੀਤ ਸਿੰਘ ਭੱਲਾ, ਮਨਮੋਹਨ ਸਿੰਘ ਦਾਊਂ, ਜਸਮੇਰ ਸਿੰਘ ਬਾਠ, ਗੁਰਚਰਨ ਸਿੰਘ ਭੰਵਰਾ ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਭਾਈ ਭੁਪਿੰਦਰ ਸਿੰਘ, ਮੀਤ ਪ੍ਰਧਾਨ ਜਸਪਾਲ ਸਿੰਘ ਸੰਧੂ, ਸੁਰਿੰਦਰ ਸਿੰਘ, ਦਿਲਬਾਗ ਸਿੰਘ, ਅਜੀਤ ਸਿੰਘ, ਜਸਪਾਲ ਸਿੰਘ, ਅਵਤਾਰ ਸਿੰਘ ਭੱਲਾ, ਬਲਦੇਵ ਰਾਜ ਸ਼ਰਮਾ, ਸੁਲੱਖਣ ਸਿੰਘ ਲਾਲੀ, ਤਰਲੋਚਨ ਸਿੰਘ, ਲਾਲ ਸਿੰਘ, ਬਲਦੇਵ ਸਿੰਘ ਸਿੱਧੂ, ਹਰਿੰਦਰਪਾਲ ਸਿੰਘ, ਓਂਕਾਰ ਸਿੰਘ, ਪਰਮਜੀਤ ਸਿੰਘ, ਸੁਖਬੀਰ ਸਿੰਘ ਬਾਂਗਾ, ਡਾ ਮਹਿੰਦਰ ਸਿੰਘ ਢਿੱਲੋਂ, ਵੱਖ ਵੱਖ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ, ਪਰਿਵਾਰਕ ਮੈਂਬਰ ਤੇ ਨਜਦੀਕੀ ਰਿਸ਼ਤੇਦਾਰ ਹਾਜਿਰ ਸਨ|

Leave a Reply

Your email address will not be published. Required fields are marked *