ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਮ੍ਹਣੇ ਆਉਂਦੀ ਆਵਾਜਾਈ ਦੀ ਸਮੱਸਿਆ ਦੇ ਹਲ ਲਈ ਟ੍ਰੈਫਿਕ ਪੁਲੀਸ ਨੇ ਕੀਤੀ ਕਾਰਵਾਈ

ਐਸ.ਏ.ਐਸ.ਨਗਰ, 16 ਜਨਵਰੀ (ਆਰ.ਪੀ.ਵਾਲੀਆ) ਟ੍ਰੈਫਿਕ ਇੰਚਾਰਜ ਜੋਨ-1 ਮੁਹਾਲੀ ਸ੍ਰੀ ਨਰਿੰਦਰ ਸੂਦ ਅਤੇ ਟ੍ਰੈਫਿਕ ਇੰਚਾਰਜ ਜੋਨ-2 ਪਰਮਜੀਤ ਸਿੰਘ ਵਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਪੈਂਦੀ ਮੁੱਖ ਸੜਕ ਤੇ ਪੇਸ਼ ਆਉਂਦੀ ਆਵਾਜਾਈ ਦੀ ਸਮੱਸਿਆ ਦੇ ਹਲ ਲਈ ਨਾਕਾ ਲਗਾਇਆ ਗਿਆ।

ਇਸ ਮੌਕੇ ਟ੍ਰੈਫਿਕ ਪੁਲੀਸ ਵਲੋਂ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੀ ਸਲਿਪ ਰੋਡ ਨੂੰ ਅਸਥਾਈ ਤੌਰ ਤੇ ਬੰਦ ਕਰ ਦਿੱਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਦਰਵਾਜੇ ਨੂੰ ਦੋ ਭਾਗਾਂ ਵਿੱਚ ਵੰਡਿਆਂ ਗਿਆ। ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੀਆਂ ਰੇਹੜੀਆਂ ਫੜੀਆਂ ਨੂੰ ਉੱਥੋਂ ਹਟਾ ਦਿੱਤਾ ਗਿਆ ਤਾਂ ਜੋ ਆਉਣ ਜਾਣ ਵਾਲੇ ਲੋਕਾਂ ਨੂੰ ਥਾਂ ਦੀ ਪ੍ਰੇਸ਼ਾਨੀ ਨਾ ਹੋਵੇ।

Leave a Reply

Your email address will not be published. Required fields are marked *