ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਕੀਰਤਨ ਦਰਬਾਰ 1 ਜਨਵਰੀ ਨੂੰ


ਐਸ਼ਏ 30 ਦਸੰਬਰ (ਸ਼ਬ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਚਿਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਸਚਿਖੰਡ ਵਾਸੀ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦਿੱਲੀ ਵਾਲਿਆਂ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ 1 ਜਨਵਰੀ 2021 ਨੂੰ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਵੇਗਾ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਦਾ ਆਯੌਜਨ ਕੀਤਾ ਜਾਵੇਗਾ।
ਇਸ ਗੁਰਮੀਤ ਸਮਾਗਮ ਵਿੱਚ ਭਾਈ ਸਤਿੰਦਰ ਪਾਲ ਸਿੰਘ ਅਖੰਡ ਕੀਰਤਨੀ ਜੱਥਾ ਲੁਧਿਆਣੇ ਵਾਲੇ, ਭਾਈ ਓਕਾਰ ਸਿੰਘ, ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਢਾਡੀ ਜੱਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ ਵਾਲੇ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਖਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਗੁਰਬੀਰ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Leave a Reply

Your email address will not be published. Required fields are marked *