ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 44ਵੀਂ ਲੜੀ ਦੀ ਸੰਪੂਰਨਤਾ ਤੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਜੱਗ 26 ਮਾਰਚ ਨੂੰ

ਐਸ ਏ ਐਸ ਨਗਰ, 23 ਮਾਰਚ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬਤ ਦੇ ਭਲੇ ਲਈ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ 44ਵੀਂ ਲੜੀ ਦੇ 4444 ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ 26 ਮਾਰਚ ਨੂੰ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸ. ਸੰਤ ਸਿੰਘ ਨੇ ਦੱਸਿਆ ਕਿ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਜਿਸ ਵਿੱਚ ਭਾਈ ਰਾਇ ਸਿੰਘ, (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ), ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਬੀਬੀ ਪਰਮਿੰਦਰ ਕੌਰ ਖਾਲਸਾ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਬੀਬੀ ਰਾਜਵੀਰ ਕੌਰ ਖਾਲਸਾ (ਤਰਨਾ ਦਲ) ਅੰਮ੍ਰਿਤਸਰ ਵਾਲਿਆਂ ਦਾ ਇੰਟਰਨੈਸ਼ਨਲ ਪੰਥਕ ਢਾਡੀ ਜੱਥਾ, ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਓਕਾਰ ਸਿੰਘ, ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਬਖਸ਼ ਸਿੰਘ ਸ਼ਾਤ, ਭਾਈ ਅਮਰਜੀਤ ਸਿੰਘ ਖਾਲਸਾ ਦੇ ਜੱਥਿਆਂ ਤੋਂ ਇਲਾਵਾ ਉਚ ਕੋਟੀ ਦੇ ਪ੍ਰਚਾਰਕ ਕਥਾ, ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕਰਨਗੇ| ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਕੀਤਾ ਜਾਵੇਗਾ| ਲੱਡੂ-ਜਲੇਬੀਆਂ, ਕਈ ਤਰ੍ਹਾਂ ਦੇ ਮਿਸ਼ਠਾਨਾਂ ਅਤੇ ਗੁਰੂ ਕਾ ਲੰਗਰ ਇਸ ਮੌਕੇ ਤੇ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *