ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵਿਸ਼ਾਲ ਅੰਮ੍ਰਿਤ ਸੰਚਾਰ 14 ਅਪ੍ਰੈਲ ਨੂੰ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 14 ਅਪ੍ਰੈਲ ਨੂੰ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਇਸ ਧਾਰਮਿਕ ਸਮਾਗਮ ਵਿੱਚ ਉੱਚ ਕੋਟੀ ਦੇ, ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ, ਭਾਈ ਅਮਰਜੀਤ ਸਿੰਘ ਅਤੇ ਉਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਹਰਿਜਸ ਸੁਣਾ ਕੇ ਨਿਹਾਲ ਕਰਨਗੇ | ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ| ਕਕਾਰ ਹਰ ਵਾਰ ਦੀ ਤਰ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਦਿੱਤੇ ਜਾਣਗੇ| ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *