ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ.ਏ. ਐਸ ਨਗਰ, 14 ਮਈ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਗੁਰਮਤਿ ਸਮਾਗਮ ਵਿੱਚ ਭਾਈ ਅਵਤਾਰ ਸਿੰਘ ਅਣਖੀ ਦੇ ਇੰਟਰਨੈਸ਼ਨਲ ਪੰਥਕ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ| ਭਾਈ ਓਂਕਾਰ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਇਸ ਤੋਂ ਇਲਾਵਾ ਭਾਈ ਨਿਸ਼ਾਨ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਧਰਮ ਸਿੰਘ ਮਾਹੀ, ਭਾਈ ਮਹਿੰਦਰ ਪਾਲ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਸੁਰਜੀਤ ਸਿੰਘ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਗੁਰਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਹਾਦਰ ਸਿੰਘ ਸੇਵਕ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਪ੍ਰਤਾਪ ਸਿੰਘ, ਭਾਈ ਜਤਿੰਦਰ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ|

Leave a Reply

Your email address will not be published. Required fields are marked *