ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀ ਦੇ ਦਿਹਾੜੇ ਸਬੰਧੀ ਸਮਾਗਮ ਭਲਕੇ

ਐਸ.ਏ.ਐਸ ਨਗਰ, 15 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਸ਼ੁਭ ਦਿਹਾੜਾ 16 ਜਨਵਰੀ ਨੂੰ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਜੀ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਅਤੇ ਉਚ ਕੋਟੀ ਦੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *