ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੁਸ਼ਤੀ ਦੰਗਲ 4 ਨਵੰਬਰ ਨੂੰ

ਐਸ ਏ ਐਸ ਨਗਰ, 28 ਅਕਤੂਬਰ (ਸ.ਬ.)  ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ  ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੀ ਪ੍ਰੇਰਨਾ ਸਦਕਾ 4 ਨਵੰਬਰ ਨੂੰ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ 25 ਵਾਂ ਯਾਦਗਾਰੀ ਕੁਸ਼ਤੀ ਦੰਗਲ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਪ੍ਰਧਾਨ ਸ. ਸੰਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਦਿਹਾੜੇ ਤੇ 4 ਨਵੰਬਰ ਨੂੰ ਕੁਸ਼ਤੀ ਦੰਗਲ ਦੁਪਹਿਰ 1 ਵਜੇ ਅਰੰਭ ਹੋਵੇਗਾ| ਇਸ ਕੁਸ਼ਤੀ ਦੰਗਲ ਵਿੱਚ ਦੇਸ਼ ਵਿਦੇਸ਼ ਦੇ ਉੱਘੇ ਅਤੇ ਨਾਮੀ ਪਹਿਲਵਾਨ ਆਪਣੀ ਕੁਸ਼ਤੀ ਦੇ ਜੌਹਰ ਵਿਖਾਉਣਗੇ| ਉਨ੍ਹਾਂ ਦੱਸਿਆ ਕਿ ਪਹਿਲੀ ਝੰਡੀ ਦੀ ਕੁਸ਼ਤੀ ਵਰੁਣ ਗੁੱਜਰ ਅਤੇ ਜੱਸਾ ਪੱਟੀ ਵਿਚਕਾਰ ਅਤੇ ਦੂਜੀ ਝੰਡੀ ਦੀ ਕੁਸ਼ਤੀ ਕਮਲਜੀਤ ਡੂਮਛੇੜੀ ਅਤੇ ਖਲੀ ਬਾਰਨ ਵਿਚਕਾਰ ਹੋਵੇਗੀ| ਉਨ੍ਹਾਂ ਨੇ ਦੱਸਿਆ ਕਿ 3 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਗੁ: ਸਿੰਘ ਸ਼ਹੀਦਾਂ ਸੋਹਾਣਾ ਤੋਂ ਦੁਪਹਿਰ 12 ਵਜੇ ਅਰੰਭ ਹੋਵੇਗਾ| ਉਨ੍ਹਾਂ ਦੱਸਿਆ 4 ਨਵੰਬਰ ਨੂੰ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10:00 ਵਜੇ ਕੀਤਾ ਜਾਵੇਗਾ|  ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *