ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਨਗਰ ਕੀਰਤਨ ਭਲਕੇ

ਐਸ ਏ ਐਸ ਨਗਰ,3 ਜਨਵਰੀ (ਸ ਬ) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦ ੇ 350ਵੇਂ ਪ੍ਰਕਾਸ਼ ਦਿਹਾੜੇ ਸਬੰਧੀ 4 ਜਨਵਰੀ ਨੂੰ ਨਗਰ ਕੀਰਤਨ ਦਾ ਆਯੋਜਨ ਕੀਤਾ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ               ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਸ਼ੁਰੂ ਹੋ ਕੇ ਸਾਰੇ ਪਿੰਡ ਵਿਚ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੰਪੂਰਨ ਹੋਵੇਗਾ|  ਉਹਨਾਂ ਦਸਿਆ ਕਿ 5 ਜਨਵਰੀ ਨੁੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਵੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ|

Leave a Reply

Your email address will not be published. Required fields are marked *