ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਵਿਖੇ ਧਾਰਮਿਕ ਸਮਾਗਮ 12 ਫਰਵਰੀ ਨੂੰ

ਐਸ ਏ ਐਸ ਨਗਰ, 8 ਫਰਵਰੀ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸਰਬਤ ਦੇ ਭਲੇ ਲਈ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ 42ਵੀਂ ਲੜੀ ਦੇ 4242 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਸੰਗਰਾਂਦ ਦੇ ਸ਼ੁਭ ਦਿਹਾੜੇ ਤੇ 12 ਫਰਵਰੀ ਨੂੰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਸ. ਸੰਤ ਸਿੰਘ ਨੇ ਦੱਸਿਆ ਕਿ ਇਸ ਖੁਸ਼ੀ ਵਿੱਚ ਬਾਬਾ ਜੀ ਦੇ ਬਚਨਾ ਸਦਕਾ ਸਵੇਰੇ 9:00 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ              ਜਾਣਗੇ| ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ| ਜਿਸ ਵਿੱਚ ਭਾਈ ਓਂਕਾਰ ਸਿੰਘ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਬੀਬੀ ਜਸਵੀਰ ਕੌਰ ਜੱਸ ਅਤੇ ਸੁਲਤਾਨ ਪੁਰ ਲੋਧੀ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜੱਥਾ, ਭਾਈ ਪਰਮਜੀਤ ਸਿੰਘ ਖਾਲਸਾ ਦੇ ਜੱਥੇ ਤੋਂ ਇਲਾਵਾ ਉਚ ਕੋਟੀ ਦੇ ਪ੍ਰਚਾਰਕ ਕਥਾ, ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕਰਨਗੇ | ਲੱਡੂ-ਜਲੇਬੀਆਂ, ਕਈ ਤਰਾਂ ਦੇ ਮਿਸ਼ਠਾਨਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *