ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਵਿਖੇ 20 ਜਨਵਰੀ ਨੂੰ ਕੀਤਾ ਜਾਵੇਗਾ ਅੰਮ੍ਰਿਤ ਸੰਚਾਰ
ਐਸ. ਏ. ਐਸ. ਨਗਰ, 18 ਜਨਵਰੀ (ਸ. ਬ.) ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ 20 ਜਨਵਰੀ ਨੂੰ 12 ਵਜੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਵੀਰ ਸਿੰਘ ਵਿਸ਼ੇਸ਼ ਤੌਰ ਉੱਤੇ ਪਹੁੰਚਣਗੇ।