ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70 ਵਿਖੇ ਗੁਰਪੁਰਬ ਪੂਰਬ ਸੰਧਿਆ ਸਮਾਗਮ 3 ਨਵੰਬਰ ਨੂੰ

ਐਸ ਏ ਐਸ ਨਗਰ, 31 ਅਕਤੂਬਰ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 70 ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਪੁਰਬ ਪੂਰਬ ਸੰਧਿਆ ਸਮਾਗਮ 3 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ੍ਰ. ਹਰਦੀਪ ਸਿੰਘ ਨੇ ਦਸਿਆ ਕਿ 3 ਨਵੰਬਰ ਨੂੰ ਸ਼ਾਮ 4 ਵਜੇ ਤੋਂ ਰਾਤ 10 ਵਜੇ ਤੱਕ ਚੱਲਣ ਵਾਲੇ ਇਸ ਸਮਾਗਮ ਵਿਚ ਭਾਈ ਹਰਿਕ੍ਰਿਸ਼ਨ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕੁਲਦੀਪ ਸਿੰਘ ਦੇਹਰਾਦੂਨ, ਭਾਈ ਸੁਲੱਖਣ ਸਿੰਘ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਹਰਜਿੰਦਰ ਸਿੰਘ ਮਾਝੀ, ਪ੍ਰਚਾਰਕ,ਭਾਈ ਤਵਲੀਨ ਸਿੰਘ ਚੰਡੀਗੜ੍ਹ, ਭਾਈ ਅਮਰਿੰਦਰ ਸਿੰਘ  ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ|

Leave a Reply

Your email address will not be published. Required fields are marked *