ਗੁਰਦੁਆਰਾ ਸ੍ਰੀ ਡੇਰਾ ਸਾਹਿਬ ਸੈਕਟਰ 77 ਸੋਹਾਣਾ ਵਿਖੇ 53 ਵਾਂ ਨੀਂਹ ਪੱਥਰ ਸਮਾਗਮ ਕਰਵਾਇਆ

ਐਸ.ਏ.ਐਸ.ਨਗਰ, 11 ਜੁਲਾਈ (ਸ.ਬ.) ਗੁਰਦੁਆਰਾ ਸ੍ਰੀ ਡੇਰਾ ਸਾਹਿਬ ਸੈਕਟਰ 77 ਸੋਹਾਣਾ ਵਿਖੇ 53 ਵਾਂ ਨੀਂਹ ਪੱਥਰ ਸਮਾਗਮ ਕਰਵਾਇਆ ਗਿਆ| 
ਇਸ ਸੰਬਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਤ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਲੰਬਿਆਂ ਵਾਲਿਆਂ ਵਲੋਂ ਸੰਨ 1967 ਵਿੱਚ ਇਸ ਗੁਰਦੁਆਰਾ ਸਾਹਿਬ ਦਾ ਨੀਂਹ ਪੱਥਰ ਰੱਖਿਆ ਗਿਆ ਸੀ ਅਤੇ ਹੁਣ 2020 ਵਿੱਚ 53ਵਾਂ ਸਮਾਗਮ ਆਯੋਜਿਕ ਕੀਤਾ ਗਿਆ ਹੈ| ਸਮਾਗਮ ਦੌਰਾਨ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਬਾਬਾ ਸੁਰਿੰਦਰ ਸਿੰਘ ਜੀ ਧੰਨਾ ਭਗਤ ਵਾਲਿਆਂ ਵਲੋਂ ਕੀਰਤਨ ਦੇ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|

Leave a Reply

Your email address will not be published. Required fields are marked *