ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਵਿਖੇ ਲੈਬੋਰਟਰੀ ਸਂੈਟਰ ਸਥਾਪਿਤ ਕੀਤਾ

ਐਸ ਏ ਐਸ ਨਗਰ, 23 ਮਾਰਚ (ਸ.ਬ.) ਗੁਰਦੁਆਰਾ ਸ੍ਰੀ ਸਿੰਘ ਸਭਾ ਸੈਕਟਰ 78 ਵਿਖੇ ਲੈਬੋਰਟਰੀ ਸਂੈਟਰ ਸਥਾਪਿਤ ਕੀਤਾ ਗਿਆ| ਇਸ ਮੌਕੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਮੈਡੀਕਲ ਕੈਂਪ ਵੀ ਲਗਾਇਆ ਗਿਆ| ਇਸ ਮੌਕੇ ਐਸ ਜੀ ਪੀ ਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਇਸ ਮੁਫਤ ਮੈਡੀਕਲ ਕੈਂਪ ਵਿੱਚ 150 ਤੋਂ ਵੱਧ ਮਰੀਜਾਂ ਦੀ ਸਿਹਤ ਅਤੇ ਦੰਦਾਂ ਦੀ ਜਾਂਚ ਡਾਕਟਰ ਸੁਨੀਤਾ ਮਹੇ, ਡਾ ਸੰਚਿਤ ਚੌਹਾਨ, ਡਾਕਟਰ ਐਚ ਸੀ ਚੌਹਾਨ ਵਲੋਂ ਕੀਤੀ ਗਈ| ਇਸ ਮੌਕੇ ਗੁਰਦੁਆਰਾ ਕਮੇਟੀ ਦੇ ਚੇਅਰਮੈਨ ਭੁਪਿੰਦਰ ਸਿੰਘ ਸੋਮਲ,ਜਨਰਲ ਸਕੱਤਰ ਚਰਨਜੀਤ ਸਿੰਘ, ਮਲਕੀਤ ਸਿੰਘ, ਰੈਜੀਡਂੈਟਸ ਵੈਲਫੇਅਰ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਹਰਦੇਵ ਸਿੰਘ, ਰਵਿੰਦਰ ਸੰਧੂ, ਚਰਨਪ੍ਰੀਤ ਸਿੰਘ , ਹਰਬੰਸ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *