ਗੁਰਦੁਆਰੇ ਵਿੱਚ ਵਾਪਰੇ ਹਾਦਸੇ ਦੇ ਪੀੜਤਾਂ ਨੂੰ ਮੁੱਖ ਮੰਤਰੀ ਖੱਟੜ ਵੱਲੋਂ ਮਦਦ ਦਾ ਐਲਾਨ

ਪਾਣੀਪਤ, 13 ਜੂਨ (ਸ.ਬ.) ਬੀਤੇ ਦਿਨੀਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦਾ ਗੁੰਬਦ ਤੇ ਲੈਂਟਰ ਡਿਗ ਗਿਆ| ਇਸ ਭਿਆਨਕ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦੋਂਕਿ 9 ਲੋਕ ਜ਼ਖਮੀ ਹੋ ਗਏ ਸਨ| ਹਾਲਾਤਾਂ ਦਾ ਜਾਇਜ਼ਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਗੁਰਦੁਆਰੇ ਪਹੁੰਚੇ| ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜ ਲੱਖ ਰੁਪਏ ਦੀ ਮਦਦ ਦਾ ਐਲਾਨ ਕੀਤਾ ਤੇ ਗੰਭੀਰ ਰੂਪ ਵਿੱਚ ਜ਼ਖਮੀਆਂ ਨੂੰ 2 ਲੱਖ ਤੇ ਮਾਮੂਲੀ ਰੂਪ ਵਿੱਚ ਜ਼ਖਮੀਆਂ ਨੂੰ ਇਕ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ| ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਦੀ ਪੜਤਾਲ ਲਈ ਇਕ ਕਮੇਟੀ ਗਠਿਤ ਕੀਤੀ ਗਈ ਹੈ|

Leave a Reply

Your email address will not be published. Required fields are marked *