ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ

ਐਸ ਏ ਐਸ ਨਗਰ, 25 ਮਾਰਚ (ਸ.ਬ.) ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਸ੍ਰ. ਮਨਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਜਥਾ ਰਵਾਨਾ ਹੋਇਆ| ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਇਹ ਜਥਾ ਡੇਰਾ ਬਾਬਾ ਨਾਨਕ ਅਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਦਾ ਹੋਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇਗਾ|
ਉਹਨਾਂ ਦੱਸਿਆ ਕਿ ਇਸ ਯਾਤਰਾ ਦੇ ਪ੍ਰਬੰਧਾਂ ਵਿਚ ਸ੍ਰ. ਕੰਵਰਦੀਪ ਸਿੰਘ ਮਣਕੂ ਪਰਿਵਾਰ ਵਲੋਂ ਉੱਘਾ ਯੋਗਦਾਨ ਪਾਇਆ ਗਿਆ ਹੈ| ਜੱਥੇ ਵਿੱਚ ਪਰਿਵਾਰਾਂ ਸਮੇਤ ਸੰਤ ਕਰਤਾਰ ਸਿੰਘ, ਲਖਬੀਰ ਸਿੰਘ ਮਣਕੂ, ਸ੍ਰ. ਹਰਭਜਨ ਸਿੰਘ, ਸ੍ਰ. ਅਮਰਜੀਤ ਸਿੰਘ, ਸ੍ਰ. ਗੁਰਪ੍ਰੀਤ ਸਿੰਘ ਗਾਹਲਾ, ਸ੍ਰ. ਬਿਕ੍ਰਮਜੀਤ ਸਿੰਘ, ਸ੍ਰੀ ਵਿਜੇ ਕੁਮਾਰ, ਸ੍ਰ. ਪ੍ਰਭਜੀਤ ਸਿੰਘ, ਸ੍ਰ. ਜੋਰਾਵਰ ਸਿੰਘ, ਸ੍ਰ ਕਰਨੈਲ ਸਿੰਘ ਅਤੇ ਸ੍ਰੀ ਮਨੋਜ ਕੁਮਾਰ ਵੀ ਸ਼ਾਮਲ ਸਨ|

Leave a Reply

Your email address will not be published. Required fields are marked *