ਗੁਰਪ੍ਰੀਤ ਸਿੰਘ ਪ੍ਰਿੰਸ ਨਮਿਤ ਅੰਤਮ ਅਰਦਾਸ ਮੌਕੇ ਸ਼ਰਧਾਜਲੀ ਦਿੱਤੀ

ਐਸ.ਏ.ਐਸ.ਨਗਰ, 26 ਸਤੰਬਰ (ਜਸਵਿੰਦਰ ਸਿੰਘ) ਸਥਾਨਕ ਫੇਜ਼ 3ਬੀ2 ਦੀ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਸ੍ਰ. ਗੁਰਪ੍ਰੀਤ ਸਿੰਘ ਪ੍ਰਿੰਸ (ਜੋ ਬੀਤੀ 3 ਸਤੰਬਰ ਨੂੰ ਕੋਰੋਨਾ ਮਾਹਾਂਮਾਰੀ ਦੀ            ਭੇਂਟ ਚੜ ਗਏ ਸਨ) ਨਮਿਤ ਗੁਰਦੁਆਰਾ ਸ੍ਰੀ ਸਾਚਾ ਧੰਨੁ ਸਾਹਿਬ           ਫੇਜ਼ 3ਬੀ1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਅਤੇ ਅਤਿੰਮ ਅਰਦਾਸ ਮੌਕੇ ਮਾਰਕੀਟ ਦੇ ਦੁਕਾਨਦਾਰਾਂ, ਸਿਆਸੀ ਆਗੂਆਂ ਅਤੇ ਹੋਰ ਪਤਵੰਤਿਆਂ ਵਲੋਂ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ| ਇਸ ਮੌਕੇ ਟ੍ਰਡਰਜ਼ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਵਲੋਂ ਗੁਰਪ੍ਰੀਤ ਸਿੰਘ ਪ੍ਰਿੰਸ ਦੇ ਪਰਿਵਾਰ ਨੂੰ 2 ਲੱਖ 67 ਹਜਾਰ 500 ਰੁਪਏ ਦੀ ਆਰਥਿਕ ਮਦਦ ਦਿੱਤੀ ਗਈ| 
ਇਸ ਮੌਕੇ ਫੇਜ਼ 3ਬੀ2 ਦੇ ਸਾਬਕਾ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਆਏ ਹੋਏ ਸਭ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਦਾ ਧੰਨਵਾਦ ਕੀਤਾ|   
ਇਸ ਮੌਕੇ ਐਸ.ਜੀ.ਪੀ.ਸੀ. ਮੈਂਬਰ ਹਰਦੀਪ ਸਿੰਘ, ਨਗਰ ਨਿਗਮ ਦੇ ਸਾਬਕਾ ਕੌਂਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ, ਮਾਰਕੀਟ ਦੇ ਦੁਕਾਨਦਾਰ ਦਿਲਾਵਰ ਸਿੰਘ, ਕੁਲਦੀਪ ਸਿੰਘ ਕਟਾਣੀ, ਅਕਵਿੰਦਰ ਸਿੰਘ ਗੋਸਲ, ਅਮਰੀਕ ਸਿੰਘ ਸਾਜਨ, ਜਗਮੋਹਨ ਸਿੰਘ, ਗੁਰਦੀਪ ਸਿੰਘ ਸਾਜਨ, ਜਤਿੰਦਰਪਾਲ ਸਿੰਘ ਜੇ ਪੀ ਰਾਜੀਵ ਭਾਟੀਆ, ਜਤਿੰਦਰਪਾਲ ਸਿੰਘ ਢੀਂਗਰਾ, ਜਸਪਾਲ ਸਿੰਘ ਦਿਓਲ, ਅਸ਼ੋਕ ਬੰਸਲ, ਆਤਮਾ ਰਾਮ ਅਗਰਵਾਲ ਸਮੇਤ ਵੱਡੀ ਗਿਣਤੀ ਦੁਕਾਨਦਾਰ, ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ, ਨਜਦੀਕੀ               ਰਿਸ਼ਤੇਦਾਰ ਅਤੇ ਸ਼ਹਿਰ ਦੇ ਪਤਵੰਤਿਆਂ ਵਲੋਂ ਹਾਜਰੀ ਲਵਾਈ ਗਈ|

Leave a Reply

Your email address will not be published. Required fields are marked *