ਗੁਰਮਤਿ ਬਾਲ ਸਮਰ ਕੈਂਪ ਫਾਈਨਲ ਮੁਕਾਬਲੇ ਭਲਕੇ

ਐਸ ਏ ਐਸ ਨਗਰ, 23 ਜੂਨ (ਸ.ਬ.) ਬਾਬਾ ਬਲਬੀਰ ਸਿੰਘ ਬੇਦੀ ਚੋਲਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 2 ਵਿੱਚ ਇੱਕ ਜੂਨ ਤੋਂ ਚੱਲ ਰਹੇ ਗੁਰਮਤਿ ਬਾਲ ਸਮਰ ਕੈਂਪ 24 ਜੂਨ ਨੂੰ ਸੰਪੰਨ ਹੋ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੌਂਧੀ ਨੇ ਦੱਸਿਆ ਕਿ ਇਸ ਦਿਨ ਗੁਰਦੁਆਰਾ ਤਾਲਮੇਲ ਕਮੇਟੀ ਮੁਹਾਲੀ ਅਤੇ ਗੁਰੂ ਨਾਨਕ ਨਾਮ ਸੇਵਾ ਮਿਸ਼ਨ ਦੇ ਸਹਿਯੋਗ ਨਾਲ ਬੱਚਿਆਂ ਵਾਸਤੇ ਇੱਕ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿੱਚ ਕੀਰਤਨ, ਕਵਿਤਾਵਾਂ ਲੈਕਚਰ ਗੱਤਕਾ ਆਦਿ ਦੇ ਵਿਸ਼ੇਸ਼ ਮੁਕਾਬਲੇ ਕਰਵਾਏ ਜਾਣਗੇ | ਹਰੇਕ ਬੱਚੇ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਨਾਲ ਨਿਵਾਜਿਆ ਜਾਵੇਗਾ| ਪਹਿਲੇ ਅਤੇ ਦੂਜੇ ਨੰਬਰ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਇਨਾਮਾਂ ਤੋਂ ਇਲਾਵਾ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਤਾ ਜਾਂ ਪਰਿਵਾਰਕ ਮੈਂਬਰ ਨੂੰ ਗੁਰਧਾਮਾਂ ਦੀ ਯਾਤਰਾ ਵੀ ਕਰਵਾਈ ਜਾਵੇਗੀ ਇਸ ਗੁਰਮਤਿ ਬਾਲ ਸਮਰ ਕੈਂਪ ਵਿੱਚ ਮਨਜੀਤ ਸਿੰਘ ਭੱਲਾ, ਸੁਖਦੇਵ ਸਿੰਘ ਅਤੇ ਅਮਰਜੀਤ ਸਿੰਘ ਵੱਲੋਂ ਬੱਚਿਆਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਜਾ ਰਹੀ ਹੈ| ਗੁਰੂ ਦਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *