ਗੁਰਮਤਿ ਵਿਚਾਰ ਸਭਾ ਦੇ ਅਹੁਦੇਦਾਰਾਂ ਦੀ ਚੋਣ

ਐਸ ਏ ਐਸ ਨਗਰ, 7 ਦਸੰਬਰ (ਸ.ਬ.) ਗੁਰਮਤਿ ਵਿਚਾਰ ਸਭਾ (ਰਜਿ.), ਪੰਜਾਬ ਸਕੂਲ ਸਿੱਖਿਆ ਬੋਰਡ, ਐਸ ਏ ਐਸ ਨਗਰ ਜਨਰਲ ਬਾਡੀ ਦੀ ਮੀਟਿੰਗ ਵਿੱਚ ਅਹੁਦੇਦਾਰਾਂ ਦੀ ਚੋਣ ਲਈ ਕੀਤੀ ਗਈ| ਮੀਟਿੰਗ ਦੌਰਾਨ ਸਰਬਸੰਮਤੀ ਨਾਲ ਸ੍ਰ. ਹਰਪਾਲ ਸਿੰਘ ਨੂੰ ਪ੍ਰਧਾਨ, ਸ੍ਰ. ਕੁਲਵੰਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸ੍ਰ. ਸੁਖਵਿੰਦਰ ਸਿੰਘ ਨੂੰ ਜੂਨੀਅਰ ਪ੍ਰਧਾਨ, ਸ੍ਰੀਮਤੀ ਅੰਮ੍ਰਿਤ ਕੌਰ ਨੂੰ ਮੀਤ ਪ੍ਰਧਾਨ, ਸ੍ਰ. ਜਸਵਿੰਦਰ ਸਿੰਘ ਨੂੰ ਜਨਰਲ ਸਕੱਤਰ, ਸ੍ਰ. ਅਰੁਣਪਾਲ ਸਿੰਘ ਨੂੰ ਸਕੱਤਰ, ਸ੍ਰ. ਪ੍ਰਿਤਪਾਲ ਸਿੰਘ ਨੂੰ ਵਿੱਤ ਸਕੱਤਰ/ਖਜਾਨਚੀ, ਸ੍ਰ. ਚਰਨਜੀਤ ਸਿੰਘ ਨੂੰ ਸੰਗਠਨ ਸਕੱਤਰ, ਸ੍ਰ.ਨਗਿੰਦਰ ਸਿੰਘ ਨੂੰ ਦਫਤਰ ਸਕੱਤਰ, ਸ੍ਰ. ਅਮਰਜੀਤ ਸਿੰਘ ਨੂੰ ਪ੍ਰੈਸ ਸਕੱਤਰ, ਸ੍ਰ. ਜਸਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਨੂੰ ਆਡੀਟਰ, ਸ੍ਰ. ਜਤੀ ਸਿੰਘ ਨੂੰ ਸਟੋਰ ਕੀਪਰ ਚੁਣਿਆ ਗਿਆ|
ਸਭਾ ਦੇ ਪ੍ਰੈਸ ਸਕੱਤਰ ਸ੍ਰ. ਅਮਰਜੀਤ ਸਿੰਘ ਨੇ ਦੱਸਿਆ ਕਿ ਗੁਰਮਤਿ ਵਿਚਾਰ ਸਭਾ ਵੱਲੋਂ ਬੋਰਡ ਦਫਤਰ ਵਿੱਚ ਹਰ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮਨਾਏ ਜਾਂਦੇ ਹਨ, ਜਿਨ੍ਹਾਂ ਵਿੱਚ ਹਜੂਰੀ ਰਾਗੀ, ਸ੍ਰੀ ਹਰਿਮੰਦਰ ਸਾਹਿਬ, ਮਸ਼ਹੂਰ ਢਾਡੀ ਜਥੇ ਅਤੇ ਕਥਾਵਾਚਕ ਸ਼ਬਦ ਕੀਰਤਨ, ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹਨ| ਇਸ ਤੋਂ ਇਲਾਵਾ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਜਾਂਦੀ ਹੈ|

Leave a Reply

Your email address will not be published. Required fields are marked *