ਗੁਰਮਤਿ ਵਿਚਾਰ ਸਭਾ ਵੱਲੋਂ ਛਬੀਲ ਦਾ ਆਯੋਜਨ

ਐਸ ਏ ਐਸ ਨਗਰ, 13 ਜੂਨ (ਸ.ਬ.) ਗੁਰਮਤਿ ਵਿਚਾਰ ਸਭਾ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ| ਸਭਾ ਦੇ ਪ੍ਰੈਸ ਸਕੱਤਰ ਸ੍ਰ. ਅਮਰਜੀਤ ਸਿੰਘ ਨੇ ਦੱਸਿਆ ਕਿ ਸਭਾ ਵੱਲੋਂ ਪਿਛਲੇ 20 ਸਾਲਾਂ ਤੋਂ ਹਰ ਸਾਲ ਛਬੀਲ ਲਗਾਈ ਜਾਂਦੀ ਹੈ| ਇਸ ਮੌਕੇ ਸਭਾ ਦੇ ਪ੍ਰਧਾਨ ਸ੍ਰ. ਬਲਜਿੰਦਰ ਸਿੰਘ ਅਤੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *