ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ

ਐਸ. ਏ. ਐਸ. ਨਗਰ, 15 ਫਰਵਰੀ (ਸ.ਬ.) ਗੁਰਮਿਤ ਵਿਚਾਰ ਸਭਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਅਤੇ ਵੱਖ-ਵੱਖ ਰਾਗੀ ਜਥਿਆਂ ਵੱਲੋਂ ਆਪਣੀ ਹਾਜ਼ਰੀ ਲਗਵਾਈ ਗਈ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਇਸ ਚੇਅਰਮੈਨ ਡਾ. ਵਰਿੰਦਰ ਭਾਟੀਆਂ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਫਲਸਫੇ ਬਾਰੇ ਆਪਣੇ ਵਿਚਾਰ ਰੱਖੇ।

ਇਸ ਮੌਕੇ ਬਲੱਡ ਡੋਨਰਜ਼ ਸੁਸਾਇਟੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਕ ਖੂਨਦਾਨ ਕੈਂਪ ਵੀ ਲਗਵਾਇਆ ਗਿਆ। ਬਲੱਡ ਡੋਨਰਜ਼ ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਪਲਵਿੰਦਰ ਸਿੰਘ ਪਾਲੀ ਅਤੇ ਮੁਖ ਸਲਾਹਕਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ 90 ਦੇ ਕਰੀਬ ਵਿਅਕਤੀਆਂ ਨੇ ਖੂਨਦਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

ਗੁਰਮਿਤ ਵਿਚਾਰ ਸਭਾ ਦੇ ਪ੍ਰਧਾਨ ਹਰਪਾਲ ਸਿੰਘ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਕਲੌੜ ਨੇ ਵੀ ਸੰਬੋਧਨ ਕੀਤਾ।

Leave a Reply

Your email address will not be published. Required fields are marked *