ਗੁਰਮਤਿ ਸਮਾਗਮ ਕਰਵਾਇਆ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਪਿੰਡ ਬਠਲਾਣਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ| ਇਸ ਮੌਕੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਭੋਗ ਉਪਰੰਤ ਬੀਬੀ ਖਜਾਨ ਕੌਰ ਖਾਲਸਾ ਵਲੋਂ ਕੀਰਤਨ ਕੀਤਾ ਗਿਆ| ਇਸ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਮਾਰਗ ਸਥਿਤ ਪਿੰਡ ਬਠਲਾਣਾ ਦੇ ਅੱਡੇ ਉਪਰ ਲੰਗਰ ਲਗਾਇਆ ਗਿਆ|
ਇਸ ਮੌਕੇ ਓਪਰੋਕਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਾਸਟਰ ਨਰਿੰਦਰ ਸਿੰਘ, ਜਿਲ੍ਹਾ ਯੂਥ ਕਲਂੱਬ ਤਾਲਮੇਲ ਕਮੇਟੀ ਦੇ ਪ੍ਰਧਾਨ ਅਤੇ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਗਿਆਨੀ ਜਸਵੀਰ ਸਿੰਘ, ਗਿਆਨੀ ਪ੍ਰੀਤਮ ਸਿੰਘ, ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਡਾਇਰੈਕਟਰ ਹਰਦੀਪ ਸਿੰਘ ਬਠਲਾਣਾ, ਸਾਬਕਾ ਸਰਪੰਚ ਹਰਨੇਕ ਸਿੰਘ, ਵਜੀਰ ਸਿੰਘ, ਨੰਬਰਦਾਰ ਬਲਕਾਰ ਸਿੰਘ, ਹਰਪਾਲ ਸਿੰਘ, ਤਲਵਿੰਦਰ ਸਿੰਘ, ਸੁਖਜੀਤ ਸਿੰਘ, ਜਰਨੈਲ ਸਿੰਘ, ਗਿਆਨੀ ਨਿਰਮਲ ਸਿੰਘ ਅਤੇ ਵੱਡੀ ਗਿਣਤੀ ਪਿੰਡ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *