ਗੁਰਮਤਿ ਸਮਾਗਮ ਕਰਵਾਇਆ


ਐਸ ਏ ਐਸ ਨਗਰ, 3 ਦਸੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 551ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿੱਚ ਪਾਮ ਪਾਰਕ ਸੈਕਟਰ 91 ਵਿਖੇ ਸਮੂਹ ਸੰਗਤਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ| ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਨਾਲ ਹੋਈ, ਇਸ ਉਪਰੰਤ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ| ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਦਾ ਲੰਗਰ ਅਤੁੱਟ  ਵਰਤਾਇਆ ਗਿਆ| 
ਇਸ ਮੌਕੇ ਇੰਸਪੈਕਟਰ ਰਾਜਪਾਲ ਸਿੰਘ ਗਿੱਲ, ਇੰਸਪੈਕਟਰ ਲਖਵਿੰਦਰ ਸਿੰਘ ਗਿੱਲ, ਪਵਿੱਤਰ ਸਿੰਘ ਮਾਹਲ, ਬੇਲਾ ਸਿੰਘ ਗਿੱਲ, ਮਨਜੀਤ ਸਿੰਘ ਭੁੱਂਲਰ, ਅਵਤਾਰ ਸਿੰਘ ਸੈਣੀ ਅਤੇ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ| 

Leave a Reply

Your email address will not be published. Required fields are marked *