ਗੁਰਮਤਿ ਸਮਾਗਮ ਕਰਵਾਇਆ

ਚੰਡੀਗੜ੍ਹ,10 ਫਰਵਰੀ (ਸ ਬ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੁੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅੱਜ ਗੁਰਦੁਆਰਾ ਸਾਹਿਬ ਪਿੰਡ ਖੁੱਡਾ ਲਹੋਰਾ ਚੰਡੀਗੜ੍ਹ ਵਿਖੇ ਕਰਵਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਸਵੇਰੇ ਸ੍ਰੀ ਆਖੰਠ ਪਾਠ ਸਾਹਿਬ ਜੀ ਦੇ ਭੋਗ ਤੋਂ ਬਾਅਦ ਗੁਰਮਤਿ ਸਮਾਗਮ ਕਰਵਾਇਆ ਗਿਆ| ਇਸ ਮੌਕੇ ਭਾਈ ਅਮਰਜੀਤ ਸਿੰਘ ਮੁਹਾਲੀ ਵਾਲੇ ਅਤੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *