ਗੁਰਮਤਿ ਸਮਾਗਮ ਦਾ ਆਯੋਜਨ


ਐਸ.ਏ.ਐਸ. ਨਗਰ, 1 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲੇ ਅਤੇ ਜੱਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ ਦਾ ਆਯੋਜਨ ਕਰਵਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਗੁਰਮਤਿ ਸਮਾਗਮ ਵਿੱਚ ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਪੰਥਕ ਢਾਡੀ ਜੱਥੇ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ, ਦਾ ਪੂਰਾ ਜੀਵਨ ਬਿ੍ਰਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਉਨ੍ਹਾ ਨੇ ਜੱਥੇਦਾਰ ਬਾਬਾ ਹਰਬੰਸ ਸਿੰਘ ਦੇ ਬਿਰਧ ਉਮਰ ਵਿੱਚ ਵੀ ਸੇਵਾ ਦੇ ਜਜਬੇ ਅਤੇ ਪੰਥ ਪ੍ਰਤੀ ਕੀਤੀਆਂ ਅਮੁੱਲੀਆਂ ਕਾਰ ਸੇਵਾਵਾਂ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂੰ ਕਰਵਾਇਆ। ਭਾਈ ਸਤਿੰਦਰਪਾਲ ਸਿੰਘ ਅਖੰਡ ਕੀਰਤਨੀ ਜਥਾ ਲੁਧਿਆਣੇ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੂਰਜੀਤ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਸੱਚਖੰਡ ਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜੀਵਨ ਬਿ੍ਰਤਾਂਤ ਅਤੇ ਉਹਨਾਂ ਵਲੋ ਕੀਤੀਆਂ ਮਹਾਨ ਸੇਵਾਵਾਂ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਮੀਰੀ ਪੀਰੀ ਪੰਥਕ ਢਾਡੀ ਜੱਥਾ, ਭਾਈ ਗੁਰਦੀਪ ਸਿੰਘ ਖੰਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਪਿ੍ਰਤਪਾਲ ਸਿੰਘ, ਭਾਈ ਬਲਜੀਤ ਸਿੰਘ, ਭਾਈ ਕੁਲਤਾਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਹਰਬਖਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਬ੍ਰੈਡ ਪਕੌੜੇ, ਖੀਰ, ਕਈ ਤਰ੍ਹਾਂ ਦੀਆਂ ਮਠਿਆਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Leave a Reply

Your email address will not be published. Required fields are marked *