ਗੁਰਮਤਿ ਸਮਾਗਮ ਦਾ ਆਯੋਜਨ

ਐਸ ਏ ਐਸ ਨਗਰ,16 ਜਨਵਰੀ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ 11 ਵਿਖੇ 14 ਜਨਵਰੀ ਨੂੰ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਅ|  ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦਸਿਆ ਕਿ ਸਾਮ ਪੌਣੇ ਪੰਜ ਵਜੇ ਤੋਂ ਰਾਤ 9.30 ਤਕ ਚਲੇ ਇਸ ਸਮਾਗਮ ਦੌਰਾਨ ਭਾਈ ਬਿਪਨਦੀਪ ਸਿੰਘ ਹਜੂਰੀ ਰਾਗੀ, ਭਾਈ ਦਿਲਬਾਗ ਸਿੰਘ, ਗਿਆਨੀ ਕਰਨਜੀਤ ਸਿੰਘ, ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਇਕਬਾਲ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਮਨੋਹਰ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੁੰ ਨਿਹਾਲ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|

Leave a Reply

Your email address will not be published. Required fields are marked *